ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

By  Shanker Badra November 24th 2021 03:35 PM

ਨਵੀਂ ਦਿੱਲੀ : ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਆਈਐਸਆਈਐਸ ਕਸ਼ਮੀਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੌਤਮ ਗੰਭੀਰ ਨੇ ਇਸ ਸਬੰਧ 'ਚ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਉਸ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈ-ਮੇਲ ਮਿਲਿਆ ਹੈ।

ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਇਸ ਮੇਲ ਤੋਂ ਬਾਅਦ ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਦਿੱਲੀ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਧਮਕੀ ਪੱਤਰ 'ਆਈਐਸਆਈਐਸ ਕਸ਼ਮੀਰ' ਤੋਂ ਮਿਲਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਹਾਨ ਨੇ ਕਿਹਾ ਕਿ ਗੰਭੀਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ।

-PTCNews

Related Post