ਸ੍ਰੀ ਅੰਮ੍ਰਿਤਸਰ ਸਾਹਿਬ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਹਾਈ ਸਕਿਓਰਿਟੀ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

By  Jashan A June 5th 2019 02:04 PM

ਸ੍ਰੀ ਅੰਮ੍ਰਿਤਸਰ ਸਾਹਿਬ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਹਾਈ ਸਕਿਓਰਿਟੀ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕੱਲ੍ਹ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ਼ਹਿਰ 'ਚ ਹਾਈ ਸਕਿਓਰਿਟੀ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਸ਼ਹਿਰ ਨੂੰ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਥੇ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲ ਤੇ ਬੀ.ਐੱਸ.ਐੱਫ. ਫੋਰਸ ਤਾਇਨਾਤ ਕੀਤੀ ਗਈ ਹੈ।

asr ਸ੍ਰੀ ਅੰਮ੍ਰਿਤਸਰ ਸਾਹਿਬ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਹਾਈ ਸਕਿਓਰਿਟੀ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਐੱਸ.ਐੱਸ. ਸ੍ਰੀ ਵਾਸਤਵ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਅੰਦਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਸਿੱਖ ਸੰਗਤਾਂ ਭਾਰੀ ਗਿਣਤੀ 'ਚ ਇਕੱਠੀਆਂ ਹੋਣਗੀਆਂ। ਉਨ੍ਹਾਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਗਏ ਹਨ।

ਹੋਰ ਪੜ੍ਹੋ: ਹੁਣ ਇਸ ਰਸਤੇ ਅਮਰੀਕਾ ‘ਚ ਗੈਰਕਾਨੂੰਨੀ ਤੌਰ ‘ਤੇ ਦਾਖ਼ਲ ਨਹੀਂ ਹੋ ਸਕਣਗੇ ਨੌਜਵਾਨ, ਪ੍ਰੈਜੀਡੈਂਟ ਟਰੰਪ ਦਾ ਨਵਾਂ ਹੁਕਮ

asr ਸ੍ਰੀ ਅੰਮ੍ਰਿਤਸਰ ਸਾਹਿਬ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਹਾਈ ਸਕਿਓਰਿਟੀ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਘੱਲੂਘਾਰਾ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚ ਰਹੀਆਂ ਹਨ।

asr ਸ੍ਰੀ ਅੰਮ੍ਰਿਤਸਰ ਸਾਹਿਬ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਹਾਈ ਸਕਿਓਰਿਟੀ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

ਤੁਹਾਨੂੰ ਦੱਸ ਦੇਈਏ ਕਿ 6 ਜੂਨ, 1984 'ਚ ਭਾਰਤੀ ਫੌਜਾਂ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ, ਜਿਸ ਦੌਰਾਨ ਸੈਂਕੜੇ ਨਿਹੱਥਿਆਂ ਦਾ ਕਤਲੇਆਮ ਕੀਤਾ ਗਿਆ ਸੀ।

-PTC News

Related Post