6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧ ਕੀਤੇ ਕਰੜੇ

By  Shanker Badra June 4th 2020 02:02 PM

6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧ ਕੀਤੇ ਕਰੜੇ:ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭੇ ਗਏ ਹਨ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਆਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। 6 ਜੂਨ ਨੂੰ ਮਨਾਈ ਜਾਣ ਵਾਲੀ ਬਰਸੀ ਤੋਂ ਪਹਿਲਾਂ ਪੁਲਿਸ ਸਾਵਧਾਨ ਹੋ ਗਈ ਹੈ, ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਾ ਹੋਵੇ।

ਇਸ ਦੌਰਾਨ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧ ਕਰੜੇ ਕੀਤੇ ਗਏ ਹਨ ਅਤੇ 5 ਜ਼ਿਲਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਮੂਹ ਰਸਤਿਆਂ ਦੀ ਪਹਿਲਾਂ ਹੀ ਨਾਕਾਬੰਦੀ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਅੰਦਰ ਸਿਵਲ ਡ੍ਰੇਸ 'ਚ ਪੁਲਿਸ ਕਰਮੀ ਵੱਡੀ ਗਿਣਤੀ 'ਚ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਅੰਮ੍ਰਿਤਸਰ ਬੰਦ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ।

ਓਧਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਇਸ ਵਾਰ ਕੋਰੋਨਾ ਵਾਇਰਸ ਕਾਰਨ 6 ਜੂਨ ਨੂੰ ਇਕੱਠ ਨਹੀਂ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾ ਵਾਇਰਸ ਕਾਰਨ ਸੰਗਤ ਨੂੰ ਘਰਾਂ 'ਚ ਸ਼ਾਂਤੀਪੂਰਵਕ ਇਹ ਦਿਹਾੜਾ ਮਨਾਉਣ ਦੀ ਅਪੀਲ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਮੂਹ ਸਿੱਖ ਜਥੇਬੰਦੀਆਂ ਨੇ ਸਮਾਗਮ ਸੰਖੇਪ ਕੀਤੇ ਹਨ।

-PTCNews

Related Post