ਪ੍ਰਸ਼ਾਸਨ ਤੇ ਰਾਕੇਸ਼ ਟਿਕੈਤ ਆਹਮੋਂ-ਸਾਹਮਣੇ , ਅਣਸੁਖਾਵੀਂ ਘਟਨਾ ਲਈ ਪ੍ਰਸ਼ਾਸਨ ਹੋਵੇਗਾ ਜ਼ਿੰਮੇਵਾਰ : ਟਿਕੈਤ

By  Jagroop Kaur January 28th 2021 09:21 PM -- Updated: January 28th 2021 09:49 PM

26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ 'ਤੇ ਹੋਈ ਘਟਣਾ ਤੋਂ ਬਾਅਦ ਸਰਕਾਰ ਵਲੋਂ ਸਾਰੇ ਬਾਰਡਰ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਲਈ ਦਿੱਲੀ ਬਾਰਡਰਾਂ 'ਤੇ ਪੁਲਿਸ ਬਲ ਵੀ ਤਾਇਨਾਤ ਹੈ। ਉੱਠ ਹੀ ਇਸ ਅੰਦੋਲਨ ਦੌਰਾਨ ਵੀਰਵਾਰ ਸ਼ਾਮ ਜੋ ਵੀ ਘਟਨਾ ਵਾਪਰੀ , ਉਸਤੋਂ ਬਾਅਦ ਕਿਸਾਨ ਆਗੂ ਨੇਤਾ ਰਾਕੇਸ਼ ਟਿਕੈਤ ਨੇ ਆਤਮ ਹੱਤਿਆ ਦੀ ਧਮਕੀ ਦਿੱਤੀ ਹੈ।

Farmers protest sites remain on high alert on Delhi borders | SabrangIndia

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਰੋਂਦੇ ਹੋਏ ਕਿਹਾ ਕਿ ਜੇਕਰ ਤਿੰਨੇਂ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਹੁੰਦੇ ਹਨ ਤਾਂ ਮੈਂ ਆਤਮ ਹੱਤਿਆ ਕਰ ਲਵਾਂਗਾ। ਮੈਨੂੰ ਕੁੱਝ ਵੀ ਹੋਇਆ ਤਾਂ ਪ੍ਰਸ਼ਾਸਨ ਜ਼ਿੰਮੇਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ। ਕਿਸਾਨਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇੱਥੇ ਜ਼ੁਲਮ ਹੋ ਰਿਹਾ ਹੈ।

ਗਾਜ਼ੀਪੁਰ ਬਾਰਡਰ 'ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਗ੍ਰਿਫਤਾਰੀ ਦੇਣਾ ਚਾਹੁੰਦੇ ਸਨ ਪਰ ਬੀਜੇਪੀ ਦੇ ਵਿਧਾਇਕਾਂ ਨੇ ਸਾਡੇ ਲੋਕਾਂ ਨਾਲ ਕੁੱਟਮਾਰ ਕੀਤੀ ਹੈ। ਸਾਡੇ ਲੋਕਾਂ ਨੂੰ ਰਸਤੇ ਵਿੱਚ ਕੁੱਟਣ ਦੀ ਪਲਾਨਿੰਗ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਅਸੀਂ ਇੱਥੋਂ ਨਹੀਂ ਜਾਵਾਂਗੇ, ਇੱਥੇ ਹੀ ਬੈਠਾਂਗੇ|Farmers Against Protest at Singhu border , Locals remove road blockade at Rewari highway

ਉਨ੍ਹਾਂ ਕਿਹਾ - ਜਦੋਂ ਤੱਕ ਸਰਕਾਰ ਨਾਲ ਗੱਲ ਨਹੀਂ ਹੋਵੇਗੀ ਧਰਨਾ ਪ੍ਰਦਰਸ਼ਨ ਖ਼ਤਮ ਨਹੀਂ ਹੋਵੇਗਾ। ਜਦੋਂ ਤੱਕ ਪਿੰਡ ਦੇ ਲੋਕ ਟਰੈਕਟਰਾਂ ਰਾਹੀਂ ਪਾਣੀ ਨਹੀਂ ਲਿਆਉਣਗੇ, ਮੈਂ ਪਾਣੀ ਨਹੀਂ ਪਿਵਾਂਗਾ। ਪ੍ਰਸ਼ਾਸਨ ਨੇ ਪਾਣੀ ਹਟਾ ਦਿੱਤਾ, ਬਿਜਲੀ ਕੱਟ ਦਿੱਤੀ, ਸਾਰੀ ਸਹੂਲਤ ਹਟਾ ਦਿੱਤੀ ਹੈ।26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ 'ਤੇ ਹੋਈ ਘਟਣਾ ਤੋਂ ਬਾਅਦ ਸਰਕਾਰ ਵਲੋਂ ਸਾਰੇ ਬਾਰਡਰ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਗਾਜ਼ੀਪੁਰ ਬਾਰਡਰ 'ਤੇ ਬੈਠੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲਿਸ ਨੇ CRPC ਦੀ ਧਾਰਾ 133 ਦੇ ਤਹਿਤ ਨੋਟਿਸ ਜਾਰੀ ਕੀਤਾ ਹੈ, ਜਿਸ 'ਚ ਕਿਸਾਨਾਂ ਨੂੰ ਧਰਨਾ ਚੁੱਕਣ ਅਤੇ ਜਲਦ ਤੋਂ ਜਲਦ ਸੜਕ ਖਾਲੀ ਕਰਨ ਦੇ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਗਾਜ਼ੀਪੁਰ ਬਾਰਡਰ ਦੋਵੇਂ ਪਾਸਿਓ ਬੰਦ ਕਰ ਦਿੱਤਾ ਗਿਆ ਹੈ। ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਗਾਜ਼ੀਪੁਰ ਬਾਰਡਰ ਵੱਲੋਂ ਨਾ ਜਾਣ ਦੀ ਹਦਾਇਤ ਵੀ ਦਿੱਤੀ ਹੈ।

 

ਪੂਰੇ ਦੇਸ਼ ਦੀ ਨਜ਼ਰ ਇਸ ਸਮੇਂ ਗਾਜ਼ੀਪੁਰ ਬਾਰਡਰ 'ਤੇ ਬਣੀ ਹੋਈ ਹੈ। ਪਿੱਛਲੇ 2 ਮਹੀਨਿਆਂ ਤੋਂ ਸ਼ਾਂਤੀਪੂਰਨ ਤਰੀਕੇ ਨਾਲ ਚੱਲ ਰਹੇ ਕਿਸਾਨ ਅੰਦੋਲਨ 'ਤੇ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਗਾਜ਼ੀਪੁਰ ਬਾਰਡਰ 'ਤੇ ਧਾਰਾ 144 ਲਗਾ ਦਿੱਤੀ ਗਈ ਹੈ ਅਤੇ ਭਾਰੀ ਮਾਤਰਾ 'ਚ ਇੱਥੇ ਆਰ. ਏ. ਐੱਫ ਦੀ ਤਾਇਨਾਤੀ ਅਤੇ ਕਿਸਾਨਾਂ ਨੂੰ ਲੈ ਕੇ ਜਾਣ ਲਈ ਬੱਸਾਂ ਵੀ ਲਗਾਈਆਂ ਗਈਆਂ ਹਨ

Related Post