ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਇਹ ਪੱਤਰ

By  Shanker Badra October 19th 2018 03:56 PM

ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਇਹ ਪੱਤਰ:ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੀ ਰਾਤ ਅਸਤੀਫਾ ਦੇ ਦਿੱਤਾ ਸੀ।ਜਿਸ ਦਾ ਕਾਰਨ ਉਨ੍ਹਾਂ ਨੇ ਵਡੇਰੀ ਉਮਰ ਅਤੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਦੀਆਂ ਚਰਚਾਵਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਨ। ਗਿਆਨੀ ਗੁਰਬਚਨ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੂੰ ਇੱਕ ਪੱਤਰ ਲਿਖਿਆ ਹੈ।ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ੍ਰੀ ਅੰਮ੍ਰਿਤਸਰ ਵੱਲੋਂ ਦਾਸ ਨੂੰ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਿਰਜੇ 'ਸ੍ਰੀ ਅਕਾਲ ਤਖ਼ਤ ਸਾਹਿਬ ਜੀ 'ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ ਗਈ ਸੀ। ਸਿੱਖ ਪੰਥ ਨੂੰ ਦਰਪੇਸ਼ ਧਾਰਮਿਕ ਮਸਲਿਆਂ ਦੇ ਸਾਰਥਿਕ ਹੱਲ ਲਈ ਪੰਥ ਦੇ ਮਹਾਨ ਸਿੱਖ ਵਿਦਵਾਨਾਂ ,ਬੁੱਧੀਜੀਵੀਆਂ ,ਦਾਨਿਸ਼ਮੰਦਾਂ ਅਤੇ ਪੰਥ ਦੇ ਸਤਿਕਾਰਤ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਸਾਂਝੇ ਤੌਰ 'ਤੇ ਸਮੇਂ -ਸਮੇਂ ਦਿੱਤੇ ਵੱਡਮੁਲੇ ਸੁਝਾਵਾਂ / ਰਾਵਾਂ ਅਨੁਸਾਰ ਹਰ ਧਾਰਮਿਕ ਅਤੇ ਕੌਮੀ ਮਸਲਿਆਂ ਨੂੰ ਸੁਲਝਾਉਣ ਦਾ ਨਿਮਾਣਾ ਜਿਹਾ ਯਤਨ ਕਰ ਰਿਹਾ ਹੈ। ਉਨ੍ਹਾਂ ਨੇ ਲਿਖਿਆ ਦਾਸ ਆਪਣੇ ਜੁੰਮੇ ਲੱਗੀ ਹਰ ਸੇਵਾ ਨੂੰ ਪੂਰਨ ਤਨਦੇਹੀ ਨਾਲ ਨਿਭਾਉਂਦਿਆਂ ਜਾਣੇ -ਅਣਜਾਣੇ ਜੇਕਰ ਕੋਈ ਅਵੱਗਿਆ ਹੋ ਗਈ ਹੋਵੇ ਤਾਂ ਦਾਸ ਸਮੁੱਚੇ ਪੰਥ ਪਾਸੋਂ ਖਿਮਾਂ ਯਾਚਨਾ ਲੋਚਦਾ ਹੈ।ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਮੇਰੀ ਸਿਹਤ ਠੀਕ ਨਾ ਰਹਿਣ ਕਰਕੇ ਮੈਂ ਆਪਣੀ ਸਵੈ -ਇੱਛਾ ਅਨੁਸਾਰ ਇਸ ਅਹੁਦੇ ਤੋਂ ਸੇਵਾ ਮੁਕਤ ਚਾਹੁੰਦਾ ਹਾਂ।ਇਸ ਲਈ ਆਪ ਜੀ ਨੇ ਸਿੱਖ ਪੰਥ ਦੇ ਇਸ ਮਹਾਨ ਪਾਵਨ ਅਸਥਾਨ 'ਸ੍ਰੀ ਅਕਾਲ ਤਖ਼ਤ ਸਾਹਿਬ ਜੀ ' ਦੀ ਸੇਵਾ ਕਿਸੇ ਸੁਯੋਗ ਸਖ਼ਸ਼ੀਅਤ ਨੂੰ ਸੌਂਪਣ ਦੀ ਖੇਚਲ ਕਰਨੀ ਜੀ। -PTCNews

Related Post