ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਨੂੰ ਨਸੀਹਤ, ਰੱਦ ਕੀਤੇ ਜਾਣ ਖੇਤੀ ਕਾਨੂੰਨ

By  Jagroop Kaur December 1st 2020 11:01 PM -- Updated: December 1st 2020 11:02 PM

ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੱਜ ਪੰਜਾਬ ਦੇ ਵੱਖ ਵੱਖ ਸੂਬਿਆਂ ਕਿਸਾਨ ਭਾਈਚਾਰਾ ਦਿੱਲੀ ਦੇ ਸਿੰਧੂ ਬਾਰਡਰ ਪਹੁੰਚਿਆ ਹੋਇਆ ਹੈ। ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਕੇਵਲ ਪੰਜਾਬ ਜਾਂ ਹਰਿਆਣਾ ਦੇ ਕਿਸਾਨਾਂ ਦੀ ਲੜਾਈ ਨਾ ਹੋ ਕੇ ਅੱਜ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਲੜਾਈ ਬਣ ਚੁੱਕਿਆ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

BJP government is doing same what Mughals did long ago, says Giani Harpreet Singh – Sikh24.com

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਨਕਰਾਤਮਕ ਰਵੱਈਆ ਛੱਡ ਕੇ ਬਿਨਾਂ ਸੰਕੋਚ ਤੋਂ ਖੇਤੀ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਦੇ ਹੱਕ 'ਚ ਆਪਣਾ ਫ਼ੈਸਲਾ ਦੇਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਲਿਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਭਰਾਵਾਂ ਦੇ ਸ਼ੰਕਿਆਂ ਅਤੇ ਭਰਮ ਭੁਲੇਖੇ ਦੂਰ ਕਰਨ ਦੀ ਲੋੜ ਸੀ, ਸਰਕਾਰ ਨੂੰ ਕਿਸਾਨਾਂ ਨਾਲ ਲੁਕਵਾਂ ਏਜੰਡਾ ਛੱਡ ਕੇ ਕਿਸਾਨੀ ਮਸਲੇ ਦਾ ਹੱਲ ਕਰਨਾ ਚਾਹੀਦਾ।

Stand on 'Missing Saroops' and Support of SAD(B)'s Control Over SGPC Hit Giani Harpreet Singh's

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਭਰਾਵਾਂ ਲਈ ਸਿੱਖ ਸੰਸਥਾਵਾਂ ਵੱਲੋਂ ਲੰਗਰ ਸੇਵਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਖ਼ਾਲਿਸਤਾਨ ਜਾਂ ਅੱਤਵਾਦੀ ਧਿਰਾਂ ਨਾਲ ਜੋੜਨਾ ਠੀਕ ਨਹੀਂ ਹੈ। ਕਿਸਾਨਾਂ ਵੱਲੋਂ ਪੂਰੀ ਏਕਤਾ ਤੇ ਵਿਸ਼ਵਾਸ ਨਾਲ ਲੜਾਈ ਲੜੀ ਜਾ ਰਹੀ ਹੈ ਇਸ ਦੌਰਾਨ ਸਮਾਜ ਦੇ ਮਾੜੇ ਅਨਸਰਾਂ ਵੱਲੋਂ ਅਜਿਹੀਆਂ ਟਿੱਪਣੀਆਂ ਕਰਕੇ ਕੇਵਲ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਜੋ ਕਿ ਕਦੇ ਵੀ ਸਫਲ ਨਹੀਂ ਹੋ ਸਕਦੀ।Kisan-Mazdoor Sangharsh Committee Punjab decides to be elected by the Center in its annual meeting

Related Post