ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਇਕਜੁੱਟ ਹੋਣ ਦੀ ਅਪੀਲ

By  Ravinder Singh June 3rd 2022 02:02 PM

ਅੰਮ੍ਰਿਤਸਰ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪੰਥਕ ਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਹੈ। ਬੰਦੀ ਸਿੰਘ ਰਿਹਾਈ ਮੋਰਚੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਂਝਾ ਉਮੀਦਵਾਰ ਉਤਾਰਨ ਦੀ ਹਮਾਇਤ ਕੀਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਇਕਜੁੱਟ ਹੋਣ ਦੀ ਅਪੀਲਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ। ਪੰਥਕ ਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕਜੁੱਟਤਾ ਨਾਲ ਹਮੇਸ਼ਾ ਸਫਰ ਸੌਖਾ ਹੁੰਦਾ ਹੈ। ਉਨ੍ਹਾਂ ਨੇ ਸਿੱਖ ਧਾਰਮਿਕ ਸੰਸਥਾਵਾਂ ਤੇ ਸਿਆਸੀ ਪਾਰਟੀ ਨੂੰ ਇਕਜੁੱਟ ਹੋ ਕੇ ਅਤੇ ਆਪਸੀ ਮਤਭੇਦ ਭੁਲਾ ਕੇ ਅੱਗੇ ਵਧਣ ਦੀ ਅਪੀਲ ਕੀਤੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਇਕਜੁੱਟ ਹੋਣ ਦੀ ਅਪੀਲਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘ ਨੇ ਬਹੁਤ ਹੀ ਔਖਾ ਸਮਾਂ ਦੇਖਿਆ ਹੈ ਤੇ ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਬਹੁਤ ਔਖਾ ਸਮਾਂ ਬਤੀਤ ਕੀਤਾ ਹੈ। ਇਸ ਲਈ ਬੰਦੀ ਸਿੰਘਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਦਾ ਬਣਦਾ ਸਤਿਕਾਰ ਕੀਤਾ ਜਾਵੇ। ਹਾਲਾਂਕਿ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਫੇਸਬੁੱਕ ਉਤੇ ਇਕ ਪੋਸਟ ਪਾ ਕੇ ਇਸ ਚੋਣ ਲੜਨ ਤੋਂ ਅਸਮਰਥਾ ਜ਼ਾਹਿਰ ਕੀਤੀ ਗਈ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਇਕਜੁੱਟ ਹੋਣ ਦੀ ਅਪੀਲਜ਼ਿਕਰਯੋਗ ਹੈ ਕਿ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਲਈ ਸਿੱਖ ਜਥੇਬੰਦੀਆਂ ਵੱਲੋਂ ਜਿਨ੍ਹਾਂ ਵਿੱਚ ਸੰਤ ਸਮਾਜ ਦਮਦਮੀ ਟਕਸਾਲ ਬੰਦੀ ਸਿੰਘ ਰਿਹਾਈ ਮੋਰਚਾ ਆਦਿ ਸ਼ਾਮਲ ਹੈ, ਉਨ੍ਹਾਂ ਵੱਲੋਂ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਦਾ ਫੈਸਲਾ ਲਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਦੇ ਗਲ ਵਿਚ ਸਿਰੋਪਾ ਪਾ ਕੇ ਉਸ ਨੂੰ ਪੰਥ ਦਾ ਸਾਂਝਾ ਉਮੀਦਵਾਰ ਐਲਾਨਿਆ ਸੀ। ਹਾਲਾਂਕਿ ਦੂਜੇ ਪਾਸੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਉਹ ਵੀਰ ਜੀ ਨਾਲ ਸਲਾਹ ਕਰਕੇ ਇਸ ਆਖ਼ਰੀ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ : ਈਡੀ ਵੱਲੋਂ ਰਾਹੁਲ ਗਾਂਧੀ ਨੂੰ ਸੰਮਨ ਜਾਰੀ

Related Post