ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ

By  Riya Bawa September 20th 2021 02:42 PM -- Updated: September 20th 2021 02:49 PM

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਇਕ ਨੌਂ ਮੈਂਬਰੀ ਜਥੇ ਨਾਲ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ। ਵੱਖ ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 28 ਸਤੰਬਰ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਤਨ ਪਰਤਣਗੇ। 22 ਸਤੰਬਰ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜੀਰੋ ਲਾਈਨ ਤਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜੱਥੇ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਮੰਗ ਮੁੜ ਦੁਹਰਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਨਾਲ ਗਏ ਜਥੇ ਵਲੋਂ ਜਿੱਥੇ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 22 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਸਮਾਗਮਾਂ ਵਿਚ ਵੀ ਸ਼ਾਮਿਲ ਹੋਣਗੇ। ਸ਼ਹੀਦ ਭਾਈ ਤਾਰੁ ਸਿੰਘ ਦਾ ਸ਼ਹੀਦੀ ਅਸਥਾਨ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਸਬੰਧੀ ਪਾਕਿਸਤਾਨ ਸਰਕਾਰ ਨਾਲ ਮੁਲਾਕਾਤ ਕੀਤੀ ਜਾਵੇਗੀ।

-PTC News

Related Post