ਪ੍ਰਧਾਨ ਮੰਤਰੀ ਦੇ ਕਾਫ਼ਿਲੇ 'ਚ ਸੰਨ੍ਹ ਲੱਗਣ ਦੇ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

By  Riya Bawa January 7th 2022 04:28 PM -- Updated: January 7th 2022 04:35 PM

ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਇਸ ਵਿਚਾਲੇ PM ਮੋਦੀ ਦੀ ਸੁਰੱਖਿਆ ਮਾਮਲੇ ਵਿਚ ਕਮੀ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਜੋ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਜੋ ਹੋਇਆ ਉਹ ਕੇਂਦਰ ਤੇ ਪੰਜਾਬ ਸਰਕਾਰਾਂ ਦੇ ਆਪਸੀ ਤਾਲਮੇਲ ਦੀ ਕਮੀ ਕਾਰਨ ਹੋਇਆ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ PM ਮੋਦੀ ਦੀ ਸੁਰੱਖਿਆ ਮਾਮਲੇ ਤੋਂ ਬਾਅਦ ਸਿਖਾਂ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਹੈ। ਇਸ ਦੌਰਾਨ ਹੁਣ ਸੋਸ਼ਲ ਮੀਡੀਆ ਤੇ ਵੀ ਸਿੱਖਾਂ ਖਿਲਾਫ ਅੱਗ ਉੱਗਲੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੇ ਭਾਰਤ ਸਰਕਾਰ ਦੇ ਆਪਸੀ ਮਸਲਿਆਂ ਦੌਰਾਨ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਹੁਣ ਸਰਕਾਰ ਨੂੰ ਸਿੱਖਾਂ ਖਿਲਾਫ਼ ਨਫਰਤ ਫੈਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ ।

Corona government da agiaakari puter hai ,jis state ch sarkar chahundi ha , othe chla janda ha : Jathedar

-PTC News

Related Post