ਗਿਆਨੀ ਰਘਬੀਰ ਸਿੰਘ ਵੱਲੋਂ ਅਪੀਲ,ਸ਼ਹੀਦੀ ਹਫ਼ਤੇ 'ਚ ਮੀਟ-ਸ਼ਰਾਬ ਦੇ ਠੇਕਿਆਂ ‘ਤੇ ਲਾਈ ਜਾਵੇ ਪਾਬੰਦੀ
Jagroop Kaur
December 21st 2020 04:54 PM
ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਚੱਲ ਰਹੇ ਸ਼ਹੀਦੀ ਹਫ਼ਤੇ ਦੌਰਾਨ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਹਰ ਪ੍ਰਕਾਰ ਦੇ ਨਸ਼ਿਆਂ ਅਤੇ ਮੀਟ-ਸ਼ਰਾਬ ਦੇ ਠੇਕਿਆਂ ‘ਤੇ ਪਾਬੰਦੀ ਲਾਉਣ ਲਈ ਕਿਹਾ ਹੈ। ਅੱਜ ਇੱਥੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਛੱਡਣ ਦੇ ਦਿਹਾੜੇ ਸਬੰਧੀ ‘26 ਵੇਂ ਦਸਮੇਸ਼ ਪੈਦਲ ਮਾਰਚ’ ਦੀ ਆਰੰਭਤਾ ਮੌਕੇ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਨੁੱਖ ਨੂੰ ਬਹੁਪ੍ਰਕਾਰੀ ਗੁਲਾਮੀ ਦੇ ਬੰਧਨਾਂ ਤੋਂ ਮੁਕਤ ਕਰਵਾਉਣ ਲਈ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਤੱਕ ਵਾਰ ਕੇ ਮਨੁੱਖਤਾ ਲਈ ਜੋ ਅਦੁੱਤੀ ਦੇਣ ਦਿੱਤੀ ਹੈ|