ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

By  Shanker Badra March 5th 2019 09:21 PM

ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ:ਪਟਨਾ ਸਾਹਿਬ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਅਸਤੀਫ਼ਾ ਦੇਣ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਪ੍ਰਵਾਨ ਕਰ ਕੇ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।ਇਸ ਸਬੰਧੀ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ 10 ਮੈਂਬਰਾਂ ਨੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਿਚ ਮੀਟਿੰਗ ਕੀਤੀ।

Giani Rajinder Singh Takht Sri Patna Sahib Executive Jathedar
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ 3 ਮਾਰਚ ਨੂੰ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰ ਕੇ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕਰ ਕੇ ਅਗਲੇ ਹੁਕਮਾਂ ਤਕ ਸੇਵਾਵਾਂ ਸੌਂਪੀਆਂ ਹਨ।

Giani Rajinder Singh Takht Sri Patna Sahib Executive Jathedar
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

ਦੱਸ ਦੇਈਏ ਕਿ ਗਿਆਨੀ ਇਕਬਾਲ ਸਿੰਘ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਸੱਤ ਮੈਂਬਰੀ ਕਮੇਟੀ ਕਾਇਮ ਕਰਨ ਤੋਂ ਦੋ ਦਿਨ ਬਾਅਦ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਇਹ ਕਦਮ ਉਠਾਇਆ ਸੀ।

 Giani Rajinder Singh Takht Sri Patna Sahib Executive Jathedar
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

ਜ਼ਿਕਰਯੋਗ ਹੈ ਕਿ ਗਿਆਨੀ ਇਕਬਾਲ ਸਿੰਘ ਦੇ ਬੇਟੇ ਦੀ ਕੁਝ ਦਿਨ ਪਹਿਲਾਂ ਹੀ ਨਸ਼ਾ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ।ਉਨ੍ਹਾ ਦੀ ਪਤਨੀ ਨੇ ਵੀ ਜਥੇਦਾਰ ਵੱਲੋਂ ਉਸ ਦੀ ਮਾਰਕੁੱਟ ਕਰਨ ਦੇ ਦੋਸ਼ ਲਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨਸਾਫ਼ ਦੀ ਮੰਗ ਕੀਤੀ ਸੀ।

-PTCNews

Related Post