ਰਿਲੀਜ਼ਿੰਗ ਤੋਂ ਪਹਿਲਾਂ ਹੀ ਖੂਬ ਸੁਰਖੀਆਂ ਬਟੋਰ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ'

By  Jashan A June 28th 2019 02:33 PM

ਰਿਲੀਜ਼ਿੰਗ ਤੋਂ ਪਹਿਲਾਂ ਹੀ ਖੂਬ ਸੁਰਖੀਆਂ ਬਟੋਰ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ',ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਇਨ੍ਹੀ ਦਿਨੀਂ ਇੱਕ ਬੇਹਤਰੀਨ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਮ ਹੈ 'ਅਰਦਾਸ ਕਰਾਂ', ਜੋ ਰਿਲੀਜ਼ ਤੋਂ ਪਹਿਲਾਂ ਹੀ ਸੁਰਖੀਆਂ ਬਟੋਰ ਰਹੀ ਹੈ।

ਦੱਸਣਯੋਗ ਹੈ ਕਿ 'ਅਰਦਾਸ ਕਰਾਂ' ਫਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਪਜੀ ਖਹਿਰਾ, ਮਿਹਰ ਵਿਜ, ਸਰਦਾਰ ਸੋਹੀ, ਯੋਗਰਾਜ ਸਿੰਘ, ਸਪਨਾ ਪੱਬੀ, ਮਲਕੀਤ ਰੌਣੀ ਤੇ ਸੀਮਾ ਕੌਸ਼ਲ ਸਮੇਤ ਕਈ ਹੋਰ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਦੇ ਨਾਲ ਰਾਣਾ ਰਣਬੀਰ ਨੇ ਲਿਖਿਆ ਹੈ। ਫਿਲਮ ਦੇ ਡਾਇਲਾਗ ਰਾਣਾ ਰਣਬੀਰ ਨੇ ਲਿਖੇ ਹਨ।

-PTC News

Related Post