ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਟੇਕਿਆ ਮੱਥਾ , ਦੇਖੋ ਤਸਵੀਰਾਂ

By  Shanker Badra January 21st 2020 12:29 PM

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਟੇਕਿਆ ਮੱਥਾ , ਦੇਖੋ ਤਸਵੀਰਾਂ:ਸ੍ਰੀ ਨਨਕਾਣਾ ਸਾਹਿਬ : ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ 'ਤੇ ਬਣੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਰ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਚੌਰ ਸਾਹਿਬ ਦੀ ਸੇਵਾ ਕੀਤੀ ਹੈ।

Gippy Grewal Visits Sri Nankana Sahib In Pakistan ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਗੁਰਦੁਆਰਾਸ੍ਰੀ ਨਨਕਾਣਾ ਸਾਹਿਬ ਵਿਖੇਟੇਕਿਆ ਮੱਥਾ , ਦੇਖੋ ਤਸਵੀਰਾਂ

ਇਸ ਦੀਆਂ ਕੁਝ ਤਸਵੀਰਾਂ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ, ''ਨਨਕਾਣਾ ਸਾਹਿਬ।'' ਗਿੱਪੀ ਵਲੋਂ ਤਸਵੀਰਾਂ ਪੋਸਟ ਕਰਨ ਤੋਂ ਬਾਅਦ ਕਈ ਪੰਜਾਬੀ ਸਿਤਾਰੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਕੁਮੈਂਟਸ ਕਰ ਰਹੇ ਹਨ।

Gippy Grewal Visits Sri Nankana Sahib In Pakistan ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਟੇਕਿਆ ਮੱਥਾ , ਦੇਖੋ ਤਸਵੀਰਾਂ

ਦੱਸ ਦੇਈਏ ਕਿ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਇੱਕ ਸੰਧੂ ਹੁੰਦਾ ਸੀ' ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਇਸ ਫਿਲਮ ਦੀ ਪੂਰੀ ਕਹਾਣੀ ਸੰਧੂ ਨਾਂ ਦੇ ਵਿਅਕਤੀ ਦੇ ਆਲੇ-ਦੁਆਲੇ ਘੁੰਮੇਗੀ। ਫਿਲਮ 'ਇੱਕ ਸੰਧੂ ਹੁੰਦਾ ਸੀ' 'ਚ ਗਿੱਪੀ ਗਰੇਵਾਲ ਤੋਂ ਇਲਾਵਾ ਨੇਹਾ ਸ਼ਰਮਾ, ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਸਮੇਤ ਕਈ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਹ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ।

Gippy Grewal Visits Sri Nankana Sahib In Pakistan ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਟੇਕਿਆ ਮੱਥਾ , ਦੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਗਿੱਪੀ ਗਰੇਵਾਲ 'ਜਿਨੇ ਮੇਰਾ ਦਿਲ ਲੁਟਿਆ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਕੈਰੀ ਆਨ ਜੱਟਾ', 'ਸਿੰਘ ਵੇਡਸ ਕੌਰ', 'ਲੱਕੀ ਦੀ ਅਣਲੱਕੀ ਸਟੋਰੀ', 'ਬੈਸਟ ਆਫ ਲਕ', 'ਭਾਜੀ ਇਨ ਪ੍ਰੋਬਲਮ', 'ਮੇਲ ਕਰਾਦੇ ਰੱਬਾ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਅਰਦਾਸ', 'ਅਰਦਾਸ ਕਰਾਂ', 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ', 'ਮੰਜੇ ਬਿਸਤਰੇ', 'ਡਾਕਾ' ਆਦਿ ਫਿਲਮਾਂ 'ਚ ਕੰਮ ਕਰ ਚੁੱਕੇ ਹਨ।

-PTCNews

Related Post