ਵਿਧਾਇਕ ਦੇ ਪੁੱਤਰਾ ਨੂੰ ਨੌਕਰੀ ਦੇਣ ਨਾਲ ਸਾਹਮਣੇ ਆਇਆ ਕਾਂਗਰਸੀ ਭਾਈ-ਭਤੀਜਾਵਾਦ: ਜਸਵੀਰ ਸਿੰਘ ਗੜ੍ਹੀ

By  Jagroop Kaur June 20th 2021 03:14 PM -- Updated: June 20th 2021 03:15 PM

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਨਾਲ ਜਿੱਥੇ ਕਾਂਗਰਸੀ ਭਾਈ-ਭਤੀਜਾਵਾਦ ਸਾਹਮਣੇ ਆਇਆ ਹੈ। ਓਥੇ ਹੀ ਘਰ-ਘਰ ਨੌਕਰੀ ਦੇਣ ਦੇ ਖੋਖਲੇ ਕਾਂਗਰਸੀ ਵਾਅਦੇ ਨਾਲ ਲੱਖਾਂ ਬੇਰੁਜ਼ਗਾਰਾ ਨਾਲ ਧੋਖਾ ਵੀ ਸਾਹਮਣੇ ਆਇਆ।

Jasvir Singh Garhi BSP । BSP ਵੱਲੋਂ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ

Read More : ਅੱਠਵੀਂ ਤੇ ਦਸਵੀਂ ਬੋਰਡ ਦੇ ਨਤੀਜਿਆਂ ਤੋਂ ਨਾ ਖੁਸ਼ ਵਿਦਿਆਰਥੀ ਦੋਬਾਰਾ…

ਤਾਜ਼ਾ ਘਟਨਾਕ੍ਰਮ ਵਿੱਚ ਲੁਧਿਆਣਾ ਉੱਤਰੀ ਵਿਧਾਨ ਸਭਾ ਦੇ ਛੇ ਵਾਰੀ ਦੇ ਵਿਧਾਇਕ ਰਾਕੇਸ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ-ਤਹਿਸੀਲਦਾਰ ਦੀ ਨੌਕਰੀ ਦੇਣਾ ਹੈ, ਜਿਸਦੇ ਪਿੱਛੇ ਕਾਰਨ 34 ਸਾਲ ਪਹਿਲਾਂ 1987 ਵਿਚ ਉਸ ਦੇ ਦਾਦਾ ਜੋਗਿੰਦਰਪਾਲ ਪਾਂਡੇ ਦੀ ਗੋਲੀ ਲੱਗਣ ਨਾਲ ਹੋਈ ਮੌਤ ਹੈ। ਜਦੋਂਕਿ ਦੂਜੀ ਨੌਕਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਨੂੰ ਇੰਸਪੈਕਟਰ ਦੀ ਨੌਕਰੀ ਦੇਣ ਦਾ ਮਾਮਲਾ ਹੈ ਜੋ ਕਿ ਭਾਈ-ਭਤੀਜਾਵਾਦ ਦਾ ਮੁਜ਼ਾਹਰਾ ਹੈ।Jasvir Singh Garhi Punjab BSP President at Village Dauu Mohali Rajinder Singh Raja Nannehria BSP - YouTube

Read More : ਕੇਂਦਰੀ ਖੇਤੀ ਮੰਤਰੀ ਦਾ ਵੱਡਾ ਬਿਆਨ, ਕਿਸੇ ਵੀ ਸਮੇਂ ਕਿਸਾਨਾਂ ਨਾਲ…

ਗੜ੍ਹੀ ਨੇ ਕਿਹਾ ਕਿ ਇਸ ਤੋਂ ਪਹਿਲਾ ਕਾਂਗਰਸ ਸਰਕਾਰ ਨੇ 2017 ਵਿਚ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤਰੇ ਅਤੇ ਮੋਜੂਦਾ ਵਿਵਾਦਮਈ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸਕੇ ਭਰਾ ਗੁਰਇਕਬਾਲ ਸਿੰਘ ਨੂੰ ਡੀਐੱਸਪੀ ਦੀ ਨੌਕਰੀ ਦਿੱਤੀ ਸੀ। ਸ ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਘਰ ਘਰ ਨੌਕਰੀ ਕਾਂਗਰਸੀ ਪਰਿਵਾਰਾਂ ਨੂੰ ਹੀ ਦਿੱਤੀ ਹੈ ਜਦੋਂ ਕਿ ਲੱਖਾਂ ਬੇਰੁਜ਼ਗਾਰ ਪੰਜਾਬੀ ਨੋਜਵਾਨ ਟੈਂਕੀਆਂ, ਪੁੱਲਾਂ ਤੇ ਬਿਲਡਿੰਗਾ ਉੱਤੇ ਚੜੇ ਹੋਏ ਪੰਜਾਬ ਪੁਲਿਸ ਤੋਂ ਕੁੱਟ ਖਾਕੇ ਬੇਪਤ ਹੋ ਰਹੇ ਹਨ।

ਬਸਪਾ ਦੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਡਾ ਗਠਜੋੜ 2022 ਵਿੱਚ ਸੱਤਾ ਪ੍ਰਾਪਤੀ ਲਈ ਜੇਤੂ ਲੜਾਈ ਲੜੇਗਾ ਅਤੇ ਲੱਖਾਂ ਬੇਰੁਜ਼ਗਾਰਾ ਨੂੰ ਨੌਕਰੀ ਦੇਣ ਦਾ ਕੰਮ ਕਰੇਗਾ ਅਤੇ ਨਾਲ ਹੀ ਅਜਿਹੀਆ ਕਾਂਗਰਸੀ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ ਰੱਦ ਕੀਤੀਆਂ ਜਾਣਗੀਆਂ।

Related Post