Tue, Jul 29, 2025
Whatsapp

ਅਸਾਮ ਦਿਬਰੂਗੜ੍ਹ ਜੇਲ ਵਿਚ ਸਿੱਖਾਂ ਨੂੰ ਆਟੇ ਵਿੱਚ ਤੰਬਾਕੂ ਗੁੰਨ ਕੇ ਪ੍ਰਸ਼ਾਦਾ ਦੇਣਾ ਬਹੁਤ ਹੀ ਮੰਦਭਾਗਾ- ਗਿਆਨੀ ਰਘਬੀਰ ਸਿੰਘ

ਸਿੰਘ ਸਾਹਿਬ ਜੀ ਨੇ ਇਸ ਘਟਨਾ ਦੀ ਸਖਤ ਸ਼ਬਦਾਂ `ਚ ਨਿਖੇਧੀ ਕਰਦਿਆਂ ਮੌਜੂਦਾ ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਨੂੰ ਸਖਤ ਸ਼ਬਦਾਂ ‘ਚ ਤਾੜਨਾ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਪੜਤਾਲ ਕੀਤੀ ਜਾਵੇ

Reported by:  PTC News Desk  Edited by:  Amritpal Singh -- July 01st 2023 04:32 PM
ਅਸਾਮ ਦਿਬਰੂਗੜ੍ਹ ਜੇਲ ਵਿਚ ਸਿੱਖਾਂ ਨੂੰ ਆਟੇ ਵਿੱਚ ਤੰਬਾਕੂ ਗੁੰਨ ਕੇ ਪ੍ਰਸ਼ਾਦਾ ਦੇਣਾ ਬਹੁਤ ਹੀ ਮੰਦਭਾਗਾ- ਗਿਆਨੀ ਰਘਬੀਰ ਸਿੰਘ

ਅਸਾਮ ਦਿਬਰੂਗੜ੍ਹ ਜੇਲ ਵਿਚ ਸਿੱਖਾਂ ਨੂੰ ਆਟੇ ਵਿੱਚ ਤੰਬਾਕੂ ਗੁੰਨ ਕੇ ਪ੍ਰਸ਼ਾਦਾ ਦੇਣਾ ਬਹੁਤ ਹੀ ਮੰਦਭਾਗਾ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਬੇਕਸੂਰ ਨੌਜਵਾਨਾਂ ਨੂੰ NSA ਵਰਗੀਆਂ ਸੰਗੀਨ ਧਾਰਾਵਾਂ ਲਗਾ ਕੇ ਅਸਾਮ ਦੀ ਦਿਬਰੂਗੜ੍ਹ ਜੇਲ ਵਿਚ ਬੰਦ ਕੀਤਾ ਤੇ ਹੁਣ ਸੋਸ਼ਲ ਮੀਡੀਆ ਅਤੇ ਸਮਾਚਾਰ ਪੱਤਰਾਂ ਰਾਹੀਂ ਪਤਾ ਲਗਾ ਹੈ ਕਿ ਉਨ੍ਹਾਂ ਨੌਜਵਾਨਾਂ ਨੂੰ ਆਟੇ ਵਿਚ ਤੰਬਾਕੂ ਗੁੰਨ ਕੇ ਪ੍ਰਸ਼ਾਦਾ ਦਿੱਤਾ ਜਾ ਰਿਹਾ ਹੈ, ਜੋ ਕੇ ਕੋਈ ਵੀ ਅੰਮ੍ਰਿਤਧਾਰੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ, ਜਿਸ ਕਰਕੇ ਜੇਲ ਵਿਚ ਕੈਦ ਸਿੱਖਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਹੈ। ਸਿੰਘ ਸਾਹਿਬ ਜੀ ਨੇ ਕਿਹਾ ਕਿ ਜੇਲ ਵਿਚ ਸਿੱਖਾਂ ਨਾਲ ਅਜਿਹਾ ਵਰਤਾਰਾ ਕਰਨਾ ਬਹੁਤ ਹੀ ਮੰਦਭਾਗਾ ਹੈ।


ਸਿੰਘ ਸਾਹਿਬ ਜੀ ਨੇ ਇਸ ਘਟਨਾ ਦੀ ਸਖਤ ਸ਼ਬਦਾਂ `ਚ ਨਿਖੇਧੀ ਕਰਦਿਆਂ ਮੌਜੂਦਾ ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਨੂੰ ਸਖਤ ਸ਼ਬਦਾਂ ‘ਚ ਤਾੜਨਾ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਪੜਤਾਲ ਕੀਤੀ ਜਾਵੇ ਅਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਦੋਸ਼ੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਜੇਲ ਵਿਚ ਭੁੱਖ ਹੜਤਾਲ ਕਰਨ ਵਾਲੇ ਨੌਜਵਾਨਾਂ ਲਈ ਸਾਫ ਸੁਥਰਾ ਲੰਗਰ ਮੁਹੱਈਆ ਕਰਵਾਉਣ ਨੂੰ ਵੀ ਸਰਕਾਰ ਯਕੀਨੀ ਬਣਾਵੇ।

- PTC NEWS

Top News view more...

Latest News view more...

PTC NETWORK
PTC NETWORK      
Notification Hub
Icon