ਰਾਹਤ ਵਾਲੀ ਖ਼ਬਰ !  ਦੁਨੀਆ ਭਰ 'ਚ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਮਰੀਜ਼ ਹੋਏ ਠੀਕ

By  Shanker Badra July 28th 2020 12:29 PM

ਰਾਹਤ ਵਾਲੀ ਖ਼ਬਰ !  ਦੁਨੀਆ ਭਰ 'ਚ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਮਰੀਜ਼ ਹੋਏ ਠੀਕ:ਵਾਸ਼ਿੰਗਟਨ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਖਤਰਨਾਕ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਵਿਚ ਬੇਹਿਸਾਬ ਤਬਾਹੀ ਮਚਾਅ ਰੱਖੀ ਹੈ। ਜਿਸ ਕਰਕੇ ਜ਼ਿਆਦਾਤਰ ਲੋਕ ਆਪਣੇ ਘਰਾਂ ਤੱਕ ਹੀ ਮਹਿਦੂਦ ਹੋ ਕੇ ਰਹਿ ਗਏ ਹਨ। ਵਿਸ਼ਵ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਕਰੋੜ 66 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 6 ਲੱਖ ਤੋਂ ਵੱਧ ਹੋ ਗਈ ਹੈ। ਉੱਥੇ ਹੀ ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ।

ਰਾਹਤ ਵਾਲੀ ਖ਼ਬਰ !  ਦੁਨੀਆ ਭਰ 'ਚ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਮਰੀਜ਼ ਹੋਏ ਠੀਕ

ਵਰਲਡਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੁਨੀਆ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 16,651,506 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 656,672 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 10,237,472 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,757,362 ਹੋ ਗਈ ਹੈ।

ਰਾਹਤ ਵਾਲੀ ਖ਼ਬਰ !  ਦੁਨੀਆ ਭਰ 'ਚ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਮਰੀਜ਼ ਹੋਏ ਠੀਕ

ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਹੋ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਦੇ ਹੁਣ ਤੱਕ 4,433,410 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 150,444 ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 2,136,603 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਬ੍ਰਾਜ਼ੀਲ, ਭਾਰਤ, ਰੂਸ, ਸਪੇਨ, ਇਟਲੀ, ਫਰਾਂਸ ਸਮੇਤ ਦੁਨੀਆ ਭਰ ਦੇ ਦੇਸ਼ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਹਨ

ਰਾਹਤ ਵਾਲੀ ਖ਼ਬਰ !  ਦੁਨੀਆ ਭਰ 'ਚ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਮਰੀਜ਼ ਹੋਏ ਠੀਕ

ਦੱਸ ਦੇਈਏ ਕਿ ਅਮਰੀਕਾ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ 50 ਹਜ਼ਾਰ ਤੋਂ ਵੱਧ ਹੋ ਗਈ ਹੈ ਅਤੇ 44 ਲੱਖ 33 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ 596 ਅਤੇ ਬ੍ਰਾਜ਼ੀਲ ਵਿੱਚ 627 ਲੋਕਾਂ ਦੀ ਮੌਤ ਹੋ ਚੁੱਕੀ ਹੈ।

-PTCNews

Related Post