ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ

By  Shanker Badra March 18th 2019 09:38 AM -- Updated: March 18th 2019 09:41 AM

ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ:ਦਿੱਲੀ : ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਭਾਜਪਾ ਆਗੂ ਮਨੋਹਰ ਪਾਰੀਕਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ।ਉਹ ਇਕ ਸਾਲ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿੰਨ੍ਹਾਂ ਨੇ ਬੀਤੀ ਰਾਤ ਪਣਜੀ ਵਿਚ ਆਖਰੀ ਸਾਹ ਲਿਆ ਹੈ।ਉਨ੍ਹਾਂ ਦੀ ਸਿਹਤ ਪਿਛਲੇ ਦੋ ਦਿਨਾਂ ਤੋਂ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਸੀ।

Goa Chief Minister Manohar Parrikar Death ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ

63 ਸਾਲਾਂ ਦੇ ਮਨੋਹਰ ਪਾਰੀਕਰ ਇੱਕ ਸਾਲ ਤੋਂ ਕੈਂਸਰ ਨਾਲ ਜੂਝ ਰਹੇ ਸਨ।ਇਸ ਤੋਂ ਬਾਅਦ ਉਨ੍ਹਾਂ ਨੂੰ ਗੋਆ ਦੇ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਸੀ।ਅਗਲੇ ਦਿਨ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਲਿਜਾਇਆ ਗਿਆ।ਕੁਝ ਦਿਨਾਂ ਤੱਕ ਉਨ੍ਹਾਂ ਦਾ ਅਮਰੀਕਾ 'ਚ ਇਲਾਜ ਵੀ ਚੱਲਿਆ।

Goa Chief Minister Manohar Parrikar Death ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ

ਇਸ ਇਲਾਜ ਤੋਂ ਬਾਅਦ ਪਾਰੀਕਰ 14 ਅਕਤੂਬਰ ਨੂੰ ਗੋਆ ਪਰਤ ਗਏ ਸਨ।ਉਨ੍ਹਾਂ ਨੇ 29 ਜਨਵਰੀ ਨੂੰ ਗੋਆ ਦੇ ਬਜਟ ਸੈਸ਼ਨ 'ਚ ਹਿੱਸਾ ਲੈਣ ਦੇ ਨਾਲ ਹੀ ਅਗਲੇ ਦਿਨ ਸੂਬੇ ਦਾ ਬਜਟ ਵੀ ਪੇਸ਼ ਕੀਤਾ।ਸੈਸ਼ਨ ਦੇ ਆਖਰੀ ਦਿਨ 31 ਜਨਵਰੀ ਨੂੰ ਉਨ੍ਹਾਂ ਨੂੰ ਦਿੱਲੀ ਦੇ ਏਮਜ 'ਚ ਲਿਜਾਇਆ ਗਿਆ ਸੀ,ਜਿਥੇ ਪਿਛਲੇ ਸਾਲ 15 ਸਤੰਬਰ ਨੂੰ ਉਨ੍ਹਾਂ ਨੂੰ ਨਵੀਂ ਦਿੱਲੀ ਸਥਿਤ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ।

Goa Chief Minister Manohar Parrikar Death ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ

ਇਸ ਮੌਕੇ ਪਾਰੀਕਰ ਦੇ ਦੇਹਾਂਤ 'ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ,ਨਿਰਮਲਾ ਸੀਤਾਰਮਨ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਪਾ ਪ੍ਰਧਾਨ ਅਖਿਲੇਸ਼ ਯਾਦਵ, ਸ਼ਰਦ ਯਾਦਵ, ਜੋਤੀਰਾਦਿੱਤਿਆ ਸਿੰਧੀਆ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ

-PTCNews

Related Post