ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਪ੍ਰਧਾਨ ਮੰਤਰੀ ਨੂੰ ਦਿੱਤਾ ਸੱਦਾ

By  Shanker Badra November 14th 2018 01:29 PM -- Updated: November 14th 2018 01:38 PM

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਪ੍ਰਧਾਨ ਮੰਤਰੀ ਨੂੰ ਦਿੱਤਾ ਸੱਦਾ:ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਪ੍ਰਚਾਰਨਾ ਹੈ।ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਇਕ ਥਾਂ ਕਰਨ ਲਈ ਭਾਰਤ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸਮੁੱਚੀਆਂ ਪੰਥਕ ਧਿਰਾਂ ਨੂੰ ਵੀ ਅਪੀਲ ਕਰਨਗੇ।Gobind Singh Longowal Guru Nanak 550-year-old Prakash Purab Pm Modi Given invitationਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ, ਧਿਰ ਜਾਂ ਸਰਕਾਰ ਹੋਵੇ ਸਭ ਨੂੰ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ।ਇਸ ਤੋਂ ਇਲਾਵਾ ਭਾਈ ਲੌਂਗੋਵਾਲ ਨੇ ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸੱਦਣ ਦੀ ਗੱਲ ਵੀ ਆਖੀ ਹੈ।

Related Post