ਗੋਧਰਾ ਰੇਲ ਅਗਨੀਕਾਂਡ ਮਾਮਲਾ :ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

By  Shanker Badra August 27th 2018 02:18 PM -- Updated: August 27th 2018 02:31 PM

ਗੋਧਰਾ ਰੇਲ ਅਗਨੀਕਾਂਡ ਮਾਮਲਾ :ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ:ਗੁਜਰਾਤ ਦੀ ਇੱਕ ਅਦਾਲਤ ਨੇ ਸਾਲ 2002 ਦੇ ਗੋਧਰਾ ਰੇਲ ਅਗਨੀਕਾਂਡ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ,ਜਦਕਿ ਤਿੰਨ ਨੂੰ ਬਰੀ ਕਰ ਦਿੱਤਾ ਹੈ।

ਤੁਹਾਨੂੰ ਦੱਸ ਦਈਏ ਕਿ ਸਾਲ 2017 'ਚ ਗੁਜਰਾਤ ਹਾਈਕੋਰਟ ਨੇ ਗੋਧਰਾ ਸਟੇਸ਼ਨ 'ਤੇ ਸਾਲ 2002 'ਚ ਸਾਬਰਮਤੀ ਐਕਸਪ੍ਰੈੱਸ ਦੇ ਇੱਕ ਡੱਬੇ 'ਚ ਅੱਗ ਲਗਾ ਕੇ 59 ਲੋਕਾਂ ਦੀ ਜਾਨ ਲੈਣ ਦੇ ਮਾਮਲੇ 'ਚ ਅਹਿਮ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਕਰਾਰੇ ਗਏ 11 ਲੋਕਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਸੀ।

ਦੱਸ ਦੇਈਏ ਕਿ 27 ਫਰਵਰੀ, 2002 ਨੂੰ ਸਾਬਰਮਤੀ ਐਕਸਪ੍ਰੈਸ ਦੇ ਇੱਕ ਡੱਬੇ ਨੂੰ ਗੋਧਰਾ ਸਟੇਸ਼ਨ 'ਤੇ ਅੱਗ ਲਾ ਦਿੱਤੀ ਗਈ ਸੀ, ਜਿਸ ਵਿੱਚ 59 ਲੋਕਾਂ ਦੀ ਮੌਤ ਹੋ ਗਈ ਸੀ।

-PTCNews

Related Post