ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ 'ਚ ਸ਼ਰੇਆਮ ਚੱਲੀਆਂ ਗੋਲੀਆਂ ,ਦੋ ਨੌਜਵਾਨਾਂ ਦੀ ਮੌਤ

By  Shanker Badra August 27th 2018 07:44 PM

ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ 'ਚ ਸ਼ਰੇਆਮ ਚੱਲੀਆਂ ਗੋਲੀਆਂ ,ਦੋ ਨੌਜਵਾਨਾਂ ਦੀ ਮੌਤ:ਪੰਜਾਬ ਅੰਦਰ ਆਏ ਦਿਨ ਸ਼ਰੇਆਮ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਪਰ ਪੁਲਿਸ ਉਨ੍ਹਾਂ ਨੂੰ ਰੋਕਣ ਦੇ ਵਿੱਚ ਅਸਫ਼ਲ ਹੁੰਦੀ ਹੈ।ਅਜਿਹਾ ਹੀ ਮਾਮਲਾ ਗੋਇੰਦਵਾਲ ਸਾਹਿਬ 'ਚ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ 'ਚ ਦੋ ਧੜਿਆਂ 'ਚ ਗੋਲੀਆਂ ਚੱਲੀਆਂ ਹਨ।ਇਸ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ਼ ਨੌਜਵਾਨਾਂ ਦੀ ਪਹਿਚਾਣ ਗੁਰਜੰਟ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਡੀ.ਐਸ.ਪੀ ਹਰਦੇਵ ਸਿੰਘ ਅਤੇ ਐਸ.ਐਸ.ਪੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਹਨ। -PTCNews

Related Post