ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ,ਪੜ੍ਹੋ ਇਹ ਖ਼ਬਰ

By  Shanker Badra June 16th 2018 03:13 PM

ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ,ਪੜ੍ਹੋ ਇਹ ਖ਼ਬਰ:ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ ਹੈ ਕਿਉਂਕਿ ਸੋਨੇ-ਚਾਂਦੀ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ।gold and Silver price lowਸੋਨੇ 'ਚ 390 ਰੁਪਏ ਅਤੇ ਚਾਂਦੀ 'ਚ 1,050 ਰੁਪਏ ਦੀ ਗਿਰਾਵਟ ਆਈ ਹੈ।ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 390 ਰੁਪਏ ਸਸਤਾ ਹੋ ਕੇ 31,800 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ ਹੈ। ਸੋਨਾ ਭਟੂਰ ਵੀ ਇੰਨਾ ਹੀ ਡਿੱਗ ਕੇ 31,650 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ ਹੈ । gold and Silver price lowਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਘਟਣ ਨਾਲ ਚਾਂਦੀ 1,050 ਰੁਪਏ ਘੱਟ ਕੇ 41,350 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦੱਸਿਆ ਜਾਂਦਾ ਹੈ ਕਿ ਪਿਛਲੇ ਸਾਲ 4 ਜੁਲਾਈ ਦੇ ਬਾਅਦ ਚਾਂਦੀ 'ਚ ਇਹ ਸਭ ਤੋਂ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ,ਉਦੋਂ ਚਾਂਦੀ 'ਚ 1,335 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਸੀ।

-PTCNews

Related Post