ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

By  Jashan A May 16th 2019 10:08 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਇੱਕ ਵਾਰ ਤੋਂ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਇਥੇ ਸੋਨਾ 70 ਰੁਪਏ ਚਮਕ ਕੇ 33,330 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਚਾਂਦੀ ਵੀ 50 ਰੁਪਏ ਦੇ ਵਾਧੇ 'ਚ 38,250 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

gold ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਜਿਸ ਦੌਰਾਨ ਆਮ ਲੋਕਾਂ ਨੂੰ ਸੋਨਾ ਚਾਂਦੀ ਖਰੀਦਣ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੂਨ ਦਾ ਅਮਰੀਕਾ ਸੋਨਾ ਵਾਇਦਾ 1.50 ਡਾਲਰ ਫਿਸਲ ਕੇ 1,296.30 ਡਾਲਰ ਪ੍ਰਤੀ ਔਂਸ ਬੋਲਿਆ ਗਿਆ।

ਹੋਰ ਪੜ੍ਹੋ:ਗਲੋਬਲ ਕਬੱਡੀ ਲੀਗ: ਅੱਜ ਇਹ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

gold ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ ਅੱਜ 0.20 ਡਾਲਰ ਦੀ ਗਿਰਾਵਟ 'ਚ 1,296.35 ਡਾਲਰ ਪ੍ਰਤੀ ਔਂਸ 'ਤੇ ਆ ਗਿਆ।

-PTC News

Related Post