ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦੇ ਸੁੰਦਰੀਕਰਨ ਦੀ ਸੇਵਾ ਨਿਰੰਤਰ ਜਾਰੀ

By  Joshi April 13th 2018 01:16 PM -- Updated: April 13th 2018 01:33 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦੇ ਸੁੰਦਰੀਕਰਨ ਦੀ ਸੇਵਾ ਨਿਰੰਤਰ ਜਾਰੀ

ਸਿੱਖ ਧਰਮ 'ਚ ਖਾਸ ਮਹੱਤਤਾ ਰੱਖਦੇ ਪਵਿੱਤਰ ਸਥਾਨ, ਗੁਰੂ ਕੀ ਨਗਰੀ, ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਪ੍ਰਮੁੱਖ ਪ੍ਰਵੇਸ਼ ਦੁਆਰ ਦੇ ਸੁੰਦਰੀਕਰਨ ਦੀ ਸੇਵਾ ਨਿਰੰਤਰ ਜਾਰੀ ਹੈ। ਗੁਬੰਦਾਂ 'ਤੇ ਸੋਨੇ ਦੇ ਪਤਰੇ ਚੜਾਉਣ ਦੀ ਸੇਵਾ ਕੀਤੀ ਜਾ ਰਹੀ ਹੈ। ਅੱਜ ਇਹ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੀਆਂ ਵਲੋਂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਧਿਆਨ 'ਚ ਰੱਖਦੇ ਹੋਏ ਸ੍ਰੀ ਹਰਿੰਮਦਰ ਸਾਹਿਬ ਵਿਖੇ ਸੋਨੇ ਦੇ ਗੁੰਬਦਾਂ ਦੀ ਸਫਾਈ, ਸੁੰਦਰੀਕਰਨ ਅਤੇ ਸੋਨੇ ਦਾ ਪਾਣੀ ਚੜਾਉਣ ਦਾ ਕਾਰਜ ਕੀਤਾ ਜਾਂਦਾ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦੇ ਸੁੰਦਰੀਕਰਨ ਦੀ ਸੇਵਾ ਨਿਰੰਤਰ ਜਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦੇ ਸੁੰਦਰੀਕਰਨ ਦੀ ਸੇਵਾ ਨਿਰੰਤਰ ਜਾਰੀ

ਸਮੇਂ ਸਮੇਂ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨਾ ਚੜਾਉਣ ਤੋਂ ਲੈ ਕੇ ਹੋਰ ਸੁੰਦਰੀਕਰਨ ਦੀ ਸੇਵਾ ਕੀਤੀ ਜਾਂਦੀ ਹੈ।

ਨਵੇਂ ਗੁਬੰਦ ਜਾਂ ਹੋਰ ਉਸਾਰੀ ਤੋਂ ਇਲਾਵਾ, ਇਹ ਪ੍ਰਕਿਰਿਆ ਉਸ ਸਮੇਂ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ ਜਦੋਂ ਵਾਤਾਵਰਨ ਵਿਰੋਧੀ ਕਾਰਨਾਂ, ਜਿੰਨ੍ਹਾਂ 'ਚ ਪ੍ਰਦੂਸ਼ਣ ਅਤੇ ਹੋਰ ਕਾਰਨ ਸ਼ਾਮਲ ਹਨ,  ਕਰਕੇ ਸੁੰਦਰੀਕਰਨ ਨੂੰ ਨੁਕਸਾਨ ਪਹੁੰਚਦਾ ਹੈ।

—PTC News

Related Post