ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਕੀਤਾ ਗਿਆ ਪਲਾਂਟ ਸਥਾਪਿਤ

By  Shanker Badra June 17th 2019 07:25 PM

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਕੀਤਾ ਗਿਆ ਪਲਾਂਟ ਸਥਾਪਿਤ:ਅੰਮ੍ਰਿਤਸਰ : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ।ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਗਏ ਪਲਾਂਟ ਦਾ ਨਰੀਖਣ ਕੀਤਾ ਗਿਆ।

Golden Temple send water again under the earth Plant Established ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਕੀਤਾ ਗਿਆ ਪਲਾਂਟ ਸਥਾਪਿਤ

ਸ਼੍ਰੋਮਣੀ ਕਮੇਟੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਗਾਇਆ ਗਿਆ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪੰਨੂ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਭ ਦਾ ਫ਼ਰਜ਼ ਮੁੱਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ।

Golden Temple send water again under the earth Plant Established ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਕੀਤਾ ਗਿਆ ਪਲਾਂਟ ਸਥਾਪਿਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿੱਲੀ ‘ਚ ਨਿਰਦੋਸ਼ ਸਿੱਖਾਂ ‘ਤੇ ਹਮਲਾ ਕਰਨ ਵਾਲੇ ਪੁਲਿਸ ਕਰਮੀਆਂ ਨੂੰ ਕੀਤਾ ਜਾਵੇ ਬਰਖਾਸਤ : ਸੁਖਬੀਰ ਬਾਦਲ

ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

-PTCNews

Related Post