ਗੁਜਰਾਤ ਦਾ ਸਿੱਖ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

By  Joshi August 29th 2017 03:42 PM

• ਸ਼੍ਰੋਮਣੀ ਕਮੇਟੀ ਵੱਲੋਂ ਵਫਦ ਦੇ ਮੈਂਬਰਾਂ ਦਾ ਸਨਮਾਨ Golden Temple Visit

ਅੰਮ੍ਰਿਤਸਰ: ਗੁਜਰਾਤ ਦੇ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਡਾਇਰੈਕਟਰ ਬੀਬੀ ਪਰਮਜੀਤ ਕੌਰ ਛਾਬੜਾ ਅਤੇ ਗੁਰਦੁਆਰਾ ਗੋਬਿੰਦ ਧਾਮ ਅਹਿਮਦਾਬਾਦ ਦੇ ਪ੍ਰਧਾਨ ਸ. ਈਸ਼ਵਰ ਸਿੰਘ ਦੀ ਅਗਵਾਈ ਵਿਚ ਆਏ ਇਸ ਵਫਦ ਵਿਚ ਸ. ਰਣਜੀਤ ਸਿੰਘ ਸਕੱਤਰ ਗੁਰਦੁਆਰਾ ਗੋਬਿੰਦ ਧਾਮ, ਸ. ਇੰਦਰਜੀਤ ਸਿੰਘ ਹੁੱਡਾ, ਸ. ਜਗਜੀਤ ਸਿੰਘ ਬੱਗਾ, ਸ. ਅਮਰਜੀਤ ਸਿੰਘ ਸੱਭਰਵਾਲ, ਸ. ਸਤਪਾਲ ਸਿੰਘ ਹੁੱਡਾ, ਸ. ਸਤਪਾਲ ਸਿੰਘ ਡੰਗ ਅਤੇ ਸ. ਰਣਜੀਤ ਸਿੰਘ ਸ਼ਾਮਲ ਸਨ। ਵਫਦ ਦੇ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਥਾਨਕ ਸਿੱਖ ਮਸਲਿਆਂ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਿੱਖ ਮਿਸ਼ਨ ਗੁਜਰਾਤ ਦੀ ਕਾਰਗੁਜ਼ਾਰੀ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਜਾਣਕਾਰੀ ਵੀ ਦਿੱਤੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ ਨੇ ਵਫਦ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਬਾਅਦ ਗੁਜਰਾਤ ਦੇ ਇਨ੍ਹਾਂ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਜਗਜੀਤ ਸਿੰਘ, ਸ. ਗੁਰਬਚਨ ਸਿੰਘ ਇੰਚਾਰਜ ਤੇ ਹੋਰ ਹਾਜ਼ਰ ਸਨ।

—PTC News

Related Post