ਪੰਜਾਬ ਪੁਲਿਸ ਤੋਂ ਡਰਿਆ ਗੋਲਡੀ ਬਰਾੜ ! ਪੋਸਟ ਪਾ ਕੇ ਲਿਖਿਆ- ਨਾ ਕੀਤਾ ਜਾਵੇ ਕੋਈ ਨਾਜਾਇਜ਼ ਧੱਕਾ...

By  Riya Bawa September 11th 2022 07:24 AM -- Updated: September 11th 2022 07:26 AM

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ ਹੈ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ।

Punjab Police seeks issuance of red corner notice against Goldy Brar in Sidhu Moosewala killing: Reports

ਗੋਲਡੀ ਬਰਾੜ ਨੇ ਪੋਸਟ 'ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਉਨ੍ਹਾਂ ਨਾਲ ਜੋ ਵੀ ਕਾਰਵਾਈ ਕੀਤੀ ਜਾਵੇ, ਪੁਲਿਸ ਨੂੰ ਕੋਈ ਵੀ ਨਾਜਾਇਜ਼ ਧੱਕਾ ਨਹੀਂ ਕਰਨਾ ਚਾਹੀਦਾ। ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ।

ਡੀਜੀਪੀ ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਵੀ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਸੀ।

ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਜਸ਼ਨ ਮਨਾਉਂਦੇ ਕਾਤਲ, ਵੇਖੋ ਵਾਇਰਲ ਵੀਡੀਓ

ਦੱਸ ਦੇਈਏ ਕਿ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ 'ਚ ਆਏ ਸੀ ਇਨ੍ਹਾਂ 'ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

Sharp Shooters Viral Video

-PTC News

Related Post