ਔਰਤਾਂ ਲਈ ਖ਼ੁਸ਼ਖ਼ਬਰੀ, ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

By  PTC NEWS March 4th 2020 09:41 AM

ਚੰਡੀਗੜ੍ਹ: ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ, ਕਿਉਂਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਅਤੇ ਪੀਆਰਟੀਸੀ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਕਿਰਾਏ ਵਿੱਚ 50 ਫੀਸਦੀ ਛੋਟ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਜਨਤਕ ਟਰਾਂਸਪੋਰਟ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ 52 ਸੀਟਰ ਵਾਲੀਆਂ ਬੱਸਾਂ ਦੇ 2000 ਵਾਧੂ ਪਰਮਿਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ 5,000 ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕਰਾਂਗੇ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਮਿਲ ਸਕੇ।

ਦੱਸ ਦੇਈਏ ਕਿ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਔਤਰਾਂ ਨੂੰ ਸਰਕਾਰੀ ਬੱਸਾਂ 'ਚ ਮੁਫ਼ਤ ਯਾਤਰਾ ਦੀ ਸੁਵਿਧਾ ਦਿੱਤੀ ਹੈ। ਇਸੇ ਤਰਜ਼ 'ਤੇ ਪੰਜਾਬ ਸਰਕਾਰ ਨੇ ਵੀ ਔਰਤਾਂ ਨੂੰ ਰਿਆਇਤ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਪੰਜਾਬ ਨੇ ਔਰਤਾਂ ਦਾ ਕਿਰਾਇਆ ਤਾਂ ਮਾਫ਼ ਨਹੀਂ ਕੀਤਾ ਹੈ ਪਰ ਕਿਰਾਏ 'ਚ 50 ਫ਼ੀਸਦੀ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ।

Related Post