ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

By  Shanker Badra July 24th 2019 04:11 PM

ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ:ਗੁਰਾਇਆ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ। ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ।

Goraya near village Boparayo Boy Malaysia Road Accident during Death
ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ। ਹੁਣ ਗੁਰਾਇਆ ਦੇ ਨੇੜਲੇ ਪਿੰਡ ਬੋਪਾਰਾਏ ਦੇ ਨੌਜਵਾਨ ਦੀ ਮਲੇਸ਼ੀਆ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।

Goraya near village Boparayo Boy Malaysia Road Accident during Death
ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਇਸ ਸਬੰਧੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਪਰਮਿੰਦਰ ਕੁਮਾਰ ਮੱਕੜ (30) ਪਿਛਲੇ 7 ਸਾਲ ਤੋਂ ਰੋਜ਼ੀ ਰੋਟੀ ਦੀ ਖਾਤਿਰ ਮਲੇਸ਼ੀਆ ਗਿਆ ਹੋਇਆ ਸੀ। ਓਥੇ ਪਰਮਿੰਦਰ ਹਰ ਰੋਜ਼ ਮਲੇਸ਼ੀਆ 'ਚ ਰਾਧਾ ਸੁਆਮੀ ਡੇਰੇ 'ਤੇ ਸੇਵਾ ਕਰਨ ਜਾਂਦਾ ਹੁੰਦਾ ਸੀ।

Goraya near village Boparayo Boy Malaysia Road Accident during Death
ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਆਂਢੀਆਂ ਦੇ ਕੁੱਤੇ ਨਾਲ ‘ਨਾਜਾਇਜ਼ ਸਬੰਧ ਹੋਣ ਕਰਕੇ ਮਾਲਕ ਨੇ ਕੁੱਤੀ ਨੂੰ ਘਰੋਂ ਕੱਢਿਆ

ਉਨ੍ਹਾਂ ਦੱਸਿਆ ਕਿ ਪਿਛਲੀ 20 ਜੁਲਾਈ ਨੂੰ ਜਦੋਂ ਸਵੇਰੇ ਪਰਮਿੰਦਰ ਘਰੋਂ ਮੋਟਰਸਾਈਕਲ 'ਤੇ ਨਿਕਲਿਆ ਤਾਂ ਰਾਸਤੇ ਵਿਚ ਉਸ ਦੇ ਮੋਟਰ ਸਾਈਕਲ ਨੂੰ ਟਰੱਕ ਨੇ ਫੇਟ ਮਾਰ ਦਿੱਤੀ ,ਜਿਸ ਨਾਲ ਉਸ ਦੀ ਮੌਤ ਹੋ ਗਈ।

-PTCNews

Related Post