ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜ ਮਜ਼ਬੂਤ ਜਾਣਗੇ : ਮੀਤ ਹੇਅਰ

By  Ravinder Singh October 28th 2022 04:48 PM

ਚੰਡੀਗੜ੍ਹ : ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ। ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜ ਮਜ਼ਬੂਤ ਜਾਣਗੇ : ਮੀਤ ਹੇਅਰਸਰਕਾਰੀ ਕਾਲਜਾਂ 'ਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਤੇ ਰੁਜ਼ਗਾਰ ਮੁਖੀ ਸਿੱਖਿਆ ਉਤੇ ਧਿਆਨ ਦੇਣ ਲਈ ਜ਼ੋਰ ਦਿੱਤਾ। ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ 'ਚ ਸਰਕਾਰੀ ਕਾਲਜਾਂ ਵਿੱਚ ਦਾਖ਼ਲੇ ਹੋਰ ਵਧਾਉਣ ਉਤੇ ਜ਼ੋਰ ਦਿੱਤਾ ਜਾਵੇ। ਇਸ ਵਿਦਿਅਕ ਸੈਸ਼ਨ 2022-23 'ਚ ਪਿਛਲੇ ਸੈਸ਼ਨ 2021-22 ਨਾਲੋਂ ਦਾਖ਼ਲਿਆਂ 'ਚ ਵਾਧਾ ਹੋਇਆ। ਉਚੇਰੀ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਮੰਗਾਂ ਵੀ ਸੁਣੀਆਂ।

ਇਹ ਵੀ ਪੜ੍ਹੋ : ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ, ਟਰੱਸਟ ਵੱਲੋਂ ਨਿੱਘਾ ਸਵਾਗਤ

ਇਸ ਤੋਂ ਇਲਾਵਾ ਉੱਚ ਸਿੱਖਿਆ 'ਚ ਸੁਧਾਰਾਂ ਲਈ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ ਯੂਜੀਸੀ ਤਨਖ਼ਾਹ ਕਮਿਸ਼ਨ ਦੇਣ ਲਈ ਉਚੇਰੀ ਸਿੱਖਿਆ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਤੇ ਡੀਪੀਆਈ (ਕਾਲਜਾਂ) ਰਾਜੀਵ ਗੁਪਤਾ ਨੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਕਾਸ ਸਕੀਮਾਂ ਦੀ ਕਾਰਜ ਯੋਜਨਾ ਉਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਬੁਨਿਆਈ ਢਾਂਚੇ ਦੀਆਂ ਜ਼ਰੂਰਤਾਂ ਵੀ ਪੁੱਛੀਆਂ।

-PTC News

 

Related Post