ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ

By  Shanker Badra February 8th 2019 04:51 PM -- Updated: February 9th 2019 01:37 PM

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ:ਚੰਡੀਗੜ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। [caption id="attachment_253356" align="aligncenter" width="300"]Government employees And Pensioners 1 February Dearness allowance ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ[/caption] ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ’ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। [caption id="attachment_253355" align="aligncenter" width="300"]Government employees And Pensioners 1 February Dearness allowance ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ[/caption] ਵਿੱਤੀ ਤੰਗੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਅਹਿਮ ਕੜੀ ਹਨ,ਜਿਸ ਕਰਕੇ ਉਨਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। -PTCNews

Related Post