ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

By  Shanker Badra June 9th 2020 03:07 PM

ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼:ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕਈ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਸਰਕਾਰ ਨੇ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਜਾਰੀ ਇਨ੍ਹਾਂ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਜਿਸ ਕਿਸੇ ਮੁਲਾਜ਼ਮ 'ਚ ਕੋਰੋਨਾ ਦੇ ਲੱਛਣ ਦਿਖਾਈ ਨਹੀਂ ਦੇਣਗੇ, ਉਹ ਦਫ਼ਤਰ 'ਚ ਪ੍ਰਵੇਸ਼ ਕਰ ਸਕਦੇ ਹਨ। ਜੇ ਕਿਸੇ ਮੁਲਾਜ਼ਮ ਨੂੰ ਹਲਕਾ ਬੁਖ਼ਾਰ, ਖਾਂਸੀ ਜਾਂ ਜ਼ੁਕਾਮ ਵਰਗੇ ਲੱਛਣ ਹਨ ਤਾਂ ਉਨ੍ਹਾਂ ਨੂੰ ਆਪਣੇ ਘਰਾਂ 'ਚ ਹੀ ਰਹਿਣਾ ਪਵੇਗਾ।

ਇਸ ਦੇ ਨਾਲ ਹੀ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਇਕ ਸਮੇਂ 'ਚ ਦਫ਼ਤਰ ਅੰਦਰ ਸਿਰਫ਼ 20 ਲੋਕ ਹੋਣੇ ਚਾਹੀਦੇ ਹਨ, ਬਾਕੀ ਲੋਕਾਂ ਨੂੰ ਘਰੋਂ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਜੇ ਸਕੱਤਰ ਤੇ ਡਿਪਟੀ ਸਕੱਤਰ ਕੈਬਿਨ ਸਾਂਝਾ ਕਰਦੇ ਹਨ ਤਾਂ ਉਨ੍ਹਾਂ ਨੂੰ ਵੱਖੋ-ਵੱਖਰੇ ਦਿਨ ਆਉਣਾ ਪਵੇਗਾ।

-PTCNews

Related Post