ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਨਵੀਂ ਗਾਈਡਲਾਈਨਜ਼ ਜਾਰੀ

By  Pardeep Singh January 15th 2022 03:45 PM

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੁਆਰਾ ਕੋਰੋਨਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ 'ਚ ਇਨ੍ਹਾਂ ਥਾਵਾਂ 'ਤੇ ਵੈਕਸੀਨ ਹੋਈ ਲਾਜ਼ਮੀ --ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ ਅਤੇ ਧਾਰਮਿਕ ਸਥਾਨਾਂ , ਮਾਲ, ਸਿਨੇਮਾ ਹਾਲ, ਜਿੰਮ ਅਤੇ ਹੋਟਲ ---ਪ੍ਰਾਈਵੇਟ ਅਦਾਰਿਆਂ ਵਿੱਚ ਵੈਕਸੀਨ ਲਗਾਉਣੀ ਲਾਜ਼ਮੀ ਕੀਤੀ ਗਈ। Delhi's daily Covid count may now see dip, says Health Minister Satyendar Jain ਪੰਜਾਬ ਵਿੱਚ ਕੋਵਿਡ-19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਜਿਨ੍ਹਾਂ ਵਿਅਕਤੀ ਨੇ ਅਜੇ ਤੱਕ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ ਆਪਣੇ ਨਿਵਾਸ ਸਥਾਨਾਂ 'ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਸਥਾਨ/ਬਾਜ਼ਾਰ/ਫੰਕਸ਼ਨ/ਜਨਤਕ ਆਵਾਜਾਈ/ਧਾਰਮਿਕ ਸਥਾਨਾਂ ਆਦਿ 'ਤੇ ਨਹੀਂ ਜਾਣਾ ਚਾਹੀਦਾ। Delhi's daily Covid count may now see dip, says Health Minister Satyendar Jain ਇਹ ਵੀ ਪੜੋ:ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ -PTC News

Related Post