ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਅੱਗੇ ਝੁਕੀ ਪੰਜਾਬ ਸਰਕਾਰ, ਲਿਆ ਇਹ ਵੱਡਾ ਫੈਸਲਾ

By  Jashan A February 5th 2020 05:59 PM

ਚੰਡੀਗੜ੍ਹ: ਆਖਿਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਅੱਗੇ ਪੰਜਾਬ ਸਰਕਾਰ ਝੁਕ ਗਈ ਹੈ। ਦਰਅਸਲ, ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਕੁਝ ਮੰਗਾਂ ਮੰਨ ਲਈਆਂ ਹਨ। ਜਿਸ ਤਹਿਤ 1 ਜਨਵਰੀ 2004 ਤੋਂ ਬਾਅਦ ਨੌਕਰੀ 'ਚ ਆਏ ਹਜ਼ਾਰਾਂ ਮੁਲਾਜ਼ਮਾਂ ਨੂੰ ਐਕਸ-ਗਰੇਸ਼ੀਆ ਮਿਲੇਗਾ।

Captain Amarinder Singhਸਰਕਾਰ ਨੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਐਕਸ-ਗ੍ਰੇਸ਼ੀਆ ਤੇ ਡੈੱਥ ਗ੍ਰੈਚੂਟੀ ਦੇਣ ਦੀ ਮੰਗ ਪ੍ਰਵਾਨ ਕਰ ਲਈ ਹੈ।

ਹੋਰ ਪੜ੍ਹੋ: ਨਾਗਰਿਕਤਾ ਸੋਧ ਬਿੱਲ: ਗੁਰਦਾਸਪੁਰ ਅਤੇ ਜਲੰਧਰ 'ਚ ਭਾਜਪਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ (ਤਸਵੀਰਾਂ)

ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮਾਂ ਦੀ ਪੈਨਸ਼ਨ ਲ਼ਈ ਸਰਕਾਰ ਨੇ ਆਪਣੀ ਮੈਚਿੰਗ ਰਾਸ਼ੀ 10 ਫੀਸਦ ਤੋਂ ਵਧਾ ਕੇ 14 ਫੀਸਦ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਸੰਬੰਧ ਵਿੱਚ ਅੱਜ ਤਿੰਨ ਨੋਟੀਫਿਕੇਸ਼ਨਾਂ ਜਾਰੀ ਕਰ ਦਿੱਤੀਆਂ ਹਨ।

Govt Of Punjabਦੱਸਣਯੋਗ ਹੈ ਕਿ 1 ਜਨਵਰੀ 2004 ਨੂੰ ਜਾਂ ਇਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਸਨ। ਜਿਨਾਂ ਨੂੰ ਇਹ ਲਾਭ ਨਹੀਂ ਦਿੱਤੇ ਜਾ ਰਹੇ ਸਨ।

-PTC News

Related Post