ਪੰਜਾਬ 'ਚ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ

By  Pardeep Singh April 1st 2022 09:22 AM

ਚੰਡੀਗੜ੍ਹ:  ਪੰਜਾਬ ਵਿੱਚ 1 ਅਪ੍ਰੈਲ ਭਾਵ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਦੇ ਦਾਅਵਾ ਕੀਤੇ ਹਨ।  ਪਹਿਲਾਂ ਕਣਕ ਦੀ ਸਰਕਾਰੀ ਖਰੀਦ 10 ਅਪ੍ਰੈਲ ਤੋਂ ਬਾਅਦ ਹੀ ਸ਼ੁਰੂ ਹੁੰਦੀ ਸੀ ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਸੀ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਦਿੱਕਤ ਤੋਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ ਇਕ ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ। ਦੱਸਣਯੋਗ ਹੈ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਦਕਿ ਬੀਤੇ ਵਰ੍ਹੇ 1975 ਰੁਪਏ ਪ੍ਰਤੀ ਕੁਇੰਟਲ ਸੀ। ਪੰਜਾਬ ਦੇ ਮੁੱਖ ਮੰਤਰੀ ਵੱਲੋ ਕਿਹਾ ਗਿਆ ਸੀ ਕਿ ਕਿਸਾਨਾਂ ਦੀ ਫਸਲ ਦਾ ਇਕ -ਇਕ ਦਾਣਾ ਚੁੱਕਿਆ ਜਾਵੇਗਾ ਅਤੇ ਫਸਲ ਦੀ ਅਦਾਇਗੀ ਵੀ ਟਾਈਮ ਨਾ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ -PTC News

Related Post