ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾਂ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਗੁਰਤੇਜ ਸਿੰਘ ਦੇ ਨਾਮ 'ਤੇ ਰੱਖਿਆ

By  Shanker Badra June 22nd 2020 02:45 PM

ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾਂ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਗੁਰਤੇਜ ਸਿੰਘ ਦੇ ਨਾਮ 'ਤੇ ਰੱਖਿਆ:ਮਾਨਸਾ : ਭਾਰਤ-ਚੀਨ ਸਰਹੱਦ 'ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਦੇਸ਼ ਲਈ ਸ਼ਹੀਦ ਹੋਏ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾਂ ਦੇ 22 ਸਾਲਾ ਨੌਜਵਾਨ ਸ਼ਹੀਦ ਗੁਰਤੇਜ ਸਿੰਘ ਦੇ ਸਰਕਾਰੀ ਮਿਡਲ ਸਕੂਲ ਦਾ ਨਾਂਅ  ਬਦਲ ਕੇ ਸ਼ਹੀਦ ਗੁਰਤੇਜ ਸਿੰਘ ਦੇ ਨਾਂਅ 'ਤੇ ਰੱਖ ਦਿੱਤਾ ਹੈ। ਇਸ ਸਕੂਲ ਨੂੰ ਹੁਣ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲਬੀਰੇਵਾਲਾ ਡੋਗਰਾਂ (ਮਨਸਾ ) ਦੇ ਨਾਂਅ ਨਾਲ ਜਾਣਿਆ ਜਾਵੇਗਾ।

ਇਸ ਸਬੰਧੀ ਸਕੂਲ ਪ੍ਰਬੰਧਕਾਂ ਵੱਲੋਂ ਹੁਣ ਗੇਟ 'ਤੇ ਲੱਗੇ ਪੁਰਾਣੇ ਫਲੈਕਸ ਉਤਾਰ ਕੇ ਨਵੇਂ ਫਲੈਕਸ ਲਗਾ ਦਿੱਤੇ ਹਨ। ਜਿਸ 'ਤੇ ਹੁਣ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ ਬੀਰੇਵਾਲ ਡੋਗਰਾ (ਮਨਸਾ ) ਨਜ਼ਰ ਆਵੇਗਾ। ਇਸ ਦੌਰਾਨ ਪਿੰਡ ਵਾਸੀਆਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਜੋ ਹਮੇਸ਼ਾ ਸ਼ਹੀਦ ਦੀ ਯਾਦ ਦਿਵਾਉਂਦਾ ਰਹੇਗਾ।

Government school at village Birewal Dogra in Mansa was named after Shaheed Gurtej Singh ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾਂ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਗੁਰਤੇਜ ਸਿੰਘ ਦੇ ਨਾਮ 'ਤੇ ਰੱਖਿਆ

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਤੇ ਸ਼ਹੀਦਾਂ ਦੇ ਸਨਮਾਨ ਵਿੱਚ ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਸੀਲ, ਪਟਿਆਲ਼ਾ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਦੇ ਨਾਮ ‘ਤੇ ,ਸਰਕਾਰੀ ਮਿਡਲ ਸਕੂਲ ਭੋਜ ਰਾਜ, ਗੁਰਦਾਸਪੁਰ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਨਾਮ ‘ਤੇ , ਸਰਕਾਰੀ ਮਿਡਲ ਸਕੂਲ ਬੀਰੇਵਾਲ ਡੋਗਰਾ, ਮਾਨਸਾ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਦੇ ਨਾਮ ‘ਤੇ ਸਰਕਾਰੀ ਹਾਈ ਸਕੂਲ ਤੋਲਾਵਾਲ, ਸੰਗਰੂਰ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ‘ਤੇ ਰੱਖੇ ਜਾਣ ਦਾ ਐਲਾਨ ਕੀਤਾ ਸੀ।

ਦੱਸ ਦੇਈਏ ਕਿ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾਂ ਦਾ ਜਾਂਬਾਂਜ ਸੈਨਿਕ ਗੁਰਤੇਜ ਸਿੰਘ (23) ਪੁੱਤਰ ਵਿਰਸਾ ਸਿੰਘ ਸ਼ਹੀਦ ਹੋ ਗਿਆ ਸੀ। ਤਿੰਨ ਭਰਾਵਾਂ ‘ਚੋਂ ਸਭ ਤੋਂ ਛੋਟਾ ਗੁਰਤੇਜ ਪੌਣੇ ਦੋ ਕੁ ਸਾਲ ਪਹਿਲਾਂ ਹੀ ਭਾਰਤੀ ਫ਼ੌਜ ‘ਚ ਭਰਤੀ ਹੋਇਆ ਸੀ ,ਜਿਸ ਨੇ ਆਪਣੀ ਫ਼ੌਜੀ ਸਿਖਲਾਈ ਤੋਂ ਬਾਅਦ ਸਿੱਖ ਰੈਜਮੈਂਟ ਅਧੀਨ ਪਹਿਲੀ ਵਾਰ ਲੇਹ-ਲੱਦਾਖ ‘ਚ ਕਮਾਨ ਸੰਭਾਲੀ ਸੀ। ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ‘ਚ ਮਾਂ-ਪਿਓ ਤੇ ਤਿੰਨ ਭਰਾ ਹਨ। ਉਸ ਦੇ ਭਰਾ ਦਾ ਅਜੇ ਤਿੰਨ ਦਿਨ ਪਹਿਲਾਂ ਵਿਆਹ ਹੋਇਆ ਸੀ। ਉਹ ਸਰਹੱਦ ‘ਤੇ ਤਣਾਅ ਕਾਰਨ ਵਿਆਹ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕਿਆ।

-PTCNews

Related Post