Thu, Mar 12, 2026
Whatsapp

ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ ਸਰਕਾਰ - ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਲੱਦਾਖ ਦੇ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਨੂੰ ਟੈਗ ਕਰਦੇ ਹੋਏ ਇੱਕ ਟਵੀਟ ਵੀ ਸਾਂਝਾ ਕੀਤਾ ਹੈ।

Reported by:  PTC News Desk  Edited by:  Jasmeet Singh -- February 19th 2023 01:37 PM
ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ ਸਰਕਾਰ - ਪ੍ਰਧਾਨ ਮੰਤਰੀ ਮੋਦੀ

ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ ਸਰਕਾਰ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 19 ਜਨਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਲੱਦਾਖ ਦੇ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਨੂੰ ਟੈਗ ਕਰਦੇ ਹੋਏ ਇੱਕ ਟਵੀਟ ਵੀ ਸਾਂਝਾ ਕੀਤਾ ਹੈ। ਦਰਅਸਲ ਕੇਂਦਰ ਸਰਕਾਰ ਨੇ ਸ਼ਿੰਕੁਨ ਲਾ ਸੁਰੰਗ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਉੱਥੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ।

ਕੇਂਦਰ ਸਰਕਾਰ ਨੇ ਲੱਦਾਖ ਨੂੰ ਹਰ ਮੌਸਮ ਵਿੱਚ ਸੰਪਰਕ ਪ੍ਰਦਾਨ ਕਰਨ ਲਈ 2025 ਤੱਕ ਮੁਕੰਮਲ ਹੋਣ ਵਾਲੀ 4.1 ਕਿਲੋਮੀਟਰ ਲੰਬੀ ਸ਼ਿੰਕੁਨ ਲਾ ਸੁਰੰਗ ਦੇ ਨਿਰਮਾਣ ਲਈ 1681.51 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਬਾਰੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਲੋਕ ਸਭਾ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਨੇ ਕਿਹਾ, "ਲਦਾਖ ਦੇ ਸਭ ਤੋਂ ਪਛੜੇ ਖੇਤਰ ਜ਼ਾਂਸਕਰ ਦੀ ਲੁੰਗਨਾਕ ਘਾਟੀ ਦੇ ਵਾਸੀਆਂ ਨੇ ਇਸ ਫੈਸਲੇ ਲਈ ਮੋਦੀ ਜੀ ਦਾ ਸਵਾਗਤ ਕੀਤਾ ਅਤੇ ਧੰਨਵਾਦ ਕੀਤਾ।" ਆਪਣੇ ਟਵੀਟ 'ਚ ਟੈਗ ਕਰਦੇ ਹੋਏ ਮੋਦੀ ਨੇ ਟਵੀਟ ਕੀਤਾ, "ਅਸੀਂ ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।"


ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲਾਹੌਲ ਅਤੇ ਜ਼ਾਂਸਕਰ ਖੇਤਰ ਦੇ ਲੋਕ ਆਸਾਨੀ ਨਾਲ ਆਉਣ-ਜਾਣ ਦੇ ਯੋਗ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਦੇ ਸੈਰ ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਸੈਰ ਸਪਾਟੇ ਦੇ ਵਧਣ ਨਾਲ ਆਰਥਿਕ ਵਿਵਸਥਾ ਦਾ ਮਜ਼ਬੂਤ ​​ਹੋਣਾ ਸੁਭਾਵਿਕ ਹੈ। ਦੇਸ਼ ਦੀ ਉੱਤਰੀ ਸਰਹੱਦ ਦੇ ਰਣਨੀਤਕ ਮਹੱਤਵ ਨੂੰ ਦੇਖਦੇ ਹੋਏ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ।

ਸ਼ਿੰਕੁਨ ਲਾ ਸੁਰੰਗ ਦੀ ਲੰਬਾਈ 4.1 ਕਿਲੋਮੀਟਰ ਹੈ ਅਤੇ ਇਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਰਹੱਦੀ ਖੇਤਰ ਤੱਕ ਪਹੁੰਚਣ ਲਈ ਸਭ ਤੋਂ ਛੋਟਾ ਰਸਤਾ ਹੋਵੇਗਾ। ਇਸ ਸੁਰੰਗ ਦੇ ਬਣਨ ਨਾਲ ਫੌਜ ਦੇ ਜਵਾਨ ਹਰ ਮੌਸਮ ਵਿੱਚ ਆਸਾਨੀ ਨਾਲ ਆਪਣਾ ਸਮਾਨ ਲੈ ਜਾ ਸਕਣਗੇ। ਇਸ ਸੁਰੰਗ ਦੇ ਬਣਨ ਨਾਲ ਸੁਰੱਖਿਆ ਬਲਾਂ ਨੂੰ ਇਨ੍ਹਾਂ ਇਲਾਕਿਆਂ ਤੱਕ ਪਹੁੰਚਣ ਲਈ ਲੱਗਣ ਵਾਲਾ ਸਮਾਂ ਵੀ ਕਾਫੀ ਘੱਟ ਜਾਵੇਗਾ। ਆਉਣ ਵਾਲੇ ਸਮੇਂ ਵਿਚ ਇਹ ਸੁਰੰਗ ਰਣਨੀਤਕ ਅਤੇ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਮਹੱਤਵਪੂਰਨ ਸਾਬਤ ਹੋਣ ਵਾਲੀ ਹੈ।

- PTC NEWS

Top News view more...

Latest News view more...

PTC NETWORK
PTC NETWORK