ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ, ਕਰੋ ਅਪਲਾਈ

By  Pardeep Singh October 14th 2022 09:23 AM -- Updated: October 14th 2022 09:24 AM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਵਿਚ ਭਰਤੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ ਉਮੀਦਵਾਰ (14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ www.educationrecruitmentboard.com 'ਤੇ ਅਪਲਾਈ ਕਰ ਸਕਦੇ ਹਨ।

ਲਿਖਤੀ ਪ੍ਰੀਖਿਆ

ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਇਪ ਲਿਖਤੀ ਪ੍ਰੀਖਿਆ ਲਈ ਜਾਵੇਗੀ। ਲਿਖਤੀ ਵਿਚੋਂ ਪ੍ਰਾਪਤ ਕੀਤੇ ਅੰਕਾਂ ਦੇ ਆਧਾਰਿਤ ਉੱਤੇ ਮੈਰਿਟ ਬਣੇਗੀ।

ਉਮਰ ਦੀ ਸੀਮਾ

ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਾਖਵੀਆਂ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ।

ਅਸਾਮੀਆਂ ਲਈ ਵਿੱਦਿਅਕ ਯੋਗਤਾ 

ਅਸਾਮੀਆਂ ਲਈ ਜਨਰਲ ਵਰਗ ਲਈ ਬਾਰਵੀਂ ਜਮਾਤ ਵਿੱਚੋਂ ਵੀ ਘੱਟੋ-ਘੱਟ 50 ਪ੍ਰਤੀਸਤ ਅਤੇ ਰਾਖਵੀਆਂ ਸ਼੍ਰੇਣੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹਨ। ਇਨ੍ਹਾਂ ਅਸਾਮੀਆਂ ਲਈ ਦੋ ਸਾਲਾ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 ਪਾਸ ਹੋਣਾ ਲਾਜ਼ਮੀ ਹੈ।

ਮਹਿਲਾਵਾਂ ਲਈ ਵਿਸ਼ੇਸ਼ ਸੀਟਾਂ 

ਕੁੱਲ 5994 ਅਸਾਮੀਆਂ ਵਿੱਚੋਂ 975 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚ 2994 ਬੈਕਲਾਗ ਦੀਆਂ ਅਸਾਮੀਆਂ ਵੀ ਸ਼ਾਮਿਲ ਕੀਤੀਆਂ ਗਈਆਂ ਹਨ।  ਅਸਾਮੀਆਂ ਲਈ ਅਪਲਾਈ ਕਰਨ ਦੀ ਫ਼ੀਸ ਜਨਰਲ ਵਰਗ ਲਈ 1000 ਰੁਪਏ ਅਤੇ ਰਿਜ਼ਰਵ ਕੈਟਾਗਰੀ ਲਈ 500 ਰੁਪਏ ਰੱਖੀ ਗਈ ਹੈ।

ਇਹ ਵੀ ਪੜ੍ਹੋ:SYL ਦੇ ਮੁੱਦੇ 'ਤੇ ਮੁੱਖ ਮੰਤਰੀ ਮਾਨ ਆਪਣੇ ਹਮਰੁਤਬਾ ਖੱਟਰ ਨਾਲ ਅੱਜ ਕਰਨਗੇ ਮੀਟਿੰਗ

-PTC News

Related Post