ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ

By  Jashan A November 8th 2019 10:48 AM

ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ,ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਹੈ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਇਸ ਲਾਂਘੇ ਨੂੰ ਖੋਲ੍ਹਣ ਲਈ ਤਿਆਰ ਹੋਇਆ ਹੈ। ਲਾਂਘੇ ਨੂੰ ਲੈ ਕੇ ਪਾਕਿਸਤਾਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਦੌਰਾਨ ਲਾਂਘੇ ਨੂੰ ਅਧਿਕਾਰਤ ਰੂਪ ਨਾਲ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ।

ਉਧਰ ਪਾਕਿ ਫੌਜ ਵੱਲੋਂ ਬੀਤੇ ਦਿਨ ਕਿਹਾ ਗਿਆ ਕਿ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੈ। ਨਿਊਜ਼ ਏਜੰਸੀ ANI ਮੁਤਾਬਕ ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗ਼ਫ਼ੂਰ ਨੇ ਕਿਹਾ ਹੈ ਕਿ ਜਿਹੜੇ ਸਿੱਖ ਸ਼ਰਧਾਲੂ ਦਰਸ਼ਨਾਂ ਲਈ ਆ ਰਹੇ ਹਨ, ਉਨ੍ਹਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ।

ਹੋਰ ਪੜ੍ਹੋ:ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਸੁਲਤਾਨਪੁਰ ਲੋਧੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

https://twitter.com/ANI/status/1192610852832071680?s=20

ਤੁਹਾਨੂੰ ਦੱਸ ਦੇਈਏ ਕਿ ਲੰਮੇ ਸਮੇਂ ਤੋਂ ਸਿੱਖ ਸ਼ਰਧਾਲੂਆਂ ਦੀ ਚਿਰਕੋਣੀ ਮੰਗ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਖੁਸ਼ੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ।

ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।

-PTC News

Related Post