ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੱਡੀ ਰਾਹਤ, ਵੋਟਰ ਪੜਤਾਲ ਲਈ ਨਾਨ-ਟੀਚਿੰਗ ਸਟਾਫ਼ ਲਗਾਉਣ ਦਾ ਲਿਆ ਫੈਸਲਾ

By  Jashan A September 11th 2019 09:23 PM

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੱਡੀ ਰਾਹਤ, ਵੋਟਰ ਪੜਤਾਲ ਲਈ ਨਾਨ-ਟੀਚਿੰਗ ਸਟਾਫ਼ ਲਗਾਉਣ ਦਾ ਲਿਆ ਫੈਸਲਾ,ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ, ਵੋਟਰ ਪੜਤਾਲ ਲਈ ਅਧਿਆਪਕਾਂ ਦੀ ਥਾਂ ਨਾਨ-ਟੀਚਿੰਗ ਸਟਾਫ਼ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਧਿਆਪਕਾਂ ਨੂੰ ਵੋਟਰ ਵੈਰੀਫਿਕੇਸ਼ਨ ਤੋਂ ਛੋਟ ਦੇਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਹੈ। psebਹੋਰ ਪੜ੍ਹੋ: ਬਟਾਲਾ ਪਟਾਕਾ ਫੈਕਟਰੀ ਧਮਾਕਾ: ਹੁਣ ਤੱਕ 23 ਮੌਤਾਂ, ਪੰਜਾਬ ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਉਨ੍ਹਾਂ ਕਿਹਾ ਕਿ ਵੋਟਰ ਵੈਰੀਫਿਕੇਸ਼ਨ 'ਚ ਸਕੂਲਾਂ ਦੇ ਨਾਨ ਟੀਚਿੰਗ ਸਟਾਫ਼ ਦੀ ਡਿਊਟੀ ਲਗਾਈ ਜਾਵੇ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦੇ ਮੱਦੇਨਜ਼ਰ ਲਿਆ ਗਿਆ ਹੈ। -PTC News

Related Post