ਪੰਜਾਬ ਸਰਕਾਰ ਦੇ ਸਿੱਖਿਆ ਅਤੇ ਅਧਿਆਪਕ ਵਿਰੋਧੀ ਰਵੱਈਏ ਖਿਲਾਫ ਅਧਿਆਪਕਾਂ ਵੱਲੋਂ ਮਨਾਏ ਜਾ ਰਹੇ “ਕਾਲਾ ਹਫਤਾ” ਦਾ ਅੱਜ ਦੂਜਾ ਦਿਨ

By  Joshi October 16th 2018 08:33 AM

ਪੰਜਾਬ ਸਰਕਾਰ ਦੇ ਸਿੱਖਿਆ ਅਤੇ ਅਧਿਆਪਕ ਵਿਰੋਧੀ ਰਵੱਈਏ ਖਿਲਾਫ ਅਧਿਆਪਕਾਂ ਵੱਲੋਂ ਮਨਾਏ ਜਾ ਰਹੇ “ਕਾਲਾ ਹਫਤਾ” ਦਾ ਅੱਜ ਦੂਜਾ ਦਿਨ

ਪਟਿਆਲਾ: ਇੱਕ ਪਾਸੇ ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ ‘ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ।ਪਟਿਆਲਾ ‘ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਕਈ ਅਧਿਆਪਕ ਧਰਨੇ ‘ਤੇ ਬੈਠੇ ਹਨ, ਜਿੰਨ੍ਹਾਂ ਦਾ ਮਰਨ ਵਰਤ ਅੱਜ 10ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ।

ਹੋਰ ਪੜ੍ਹੋ: ਜਲਾਲਾਬਾਦ ‘ਚ ਚੋਣਾਂ ਦੌਰਾਨ ਵੋਟਰਾਂ ‘ਚ ਭਾਰੀ ਉਤਸ਼ਾਹ ,ਪੋਲਿੰਗ ਬੂਥ ‘ਤੇ ਲੱਗੀਆਂ ਲੰਮੀਆਂ ਲਾਈਨਾਂ

ਤੁਹਾਨੂੰ ਦੱਸ ਦੇਈਏ ਕਿ ਸਾਂਝਾ ਅਧਿਆਪਕ ਮੋਰਚਾ ਵਲੋਂ ਬੀਤੇ ਦਿਨ ਤੋਂ ਲੈ ਕੇ 21 ਅਕਤੂਬਰ ਤੱਕ ਪੂਰੇ ਪੰਜਾਬ ਵਿੱਚ ਕਾਲਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਬੈਨਰ ਹੇਠ ਕਾਲਾ ਹਫਤਾ ਦਾ ਦੂਜਾ ਦਿਨ ਹੈ।

ਨਾਲ ਹੀ ਕਿਹਾ ਜਾ ਰਿਹਾ ਹੈ ਕਿ 21 ਅਕਤੂਬਰ ਨੂੰ ਸਮੂਹ ਜਨਤਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਰੋਸ ਰੈਲੀ ਅਤੇ ਮੁਜਾਹਰ ਕੀਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਵੱਲੋਂ ਚੱਲ ਰਹੇ ਸੰਘਰਸ਼ ਵਿੱਚ ਡਟਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਮਰਨ ਵਰਤ ਦੌਰਾਨ ਇੱਕ ਮਹਿਲਾ ਅਧਿਆਪਕ ਅਤੇ 4 ਅਧਿਆਪਕਾਂ ਦਾ ਸ਼ੂਗਰ ਲੈਵਲ ਘਟਣ ਨਾਲ ਹਸਪਤਾਲ ਦਾਖਲ ਕਰਵਾਇਆ ਸੀ, ਜਿਸ ਨਾਲ ਹੁਣ ਉਹਨਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ।

—PTC News

Related Post