ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਕਾਲੀ ਦਲ ਵੱਲੋਂ ਵਿਧਾਨ ਸਭਾ 'ਚ ਲਿਆਂਦੇ ਮਤੇ ਦਾ ਸਰਕਾਰ ਨੇ ਕੀਤਾ ਵਿਰੋਧ

By  Pardeep Singh June 26th 2022 07:25 AM

ਚੰਡੀਗੜ੍ਹ : ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦਲ ਵੱਲੋਂ ਲਿਆਂਦੇ ਉਸ ਮਤੇ ਦਾ ਜ਼ੋਰਦਾਰ ਵਿਰੋਧ ਕੀਤਾ ਜਿਸ ਰਾਹੀਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਕੀਤੀ ਗਈ ਸੀ।  ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮਤਾ ਪੇਸ਼ ਕੀਤਾ ਸੀ। ਇਸ ਮਤੇ ਵਿਚ ਮੰਗ ਕੀਤੀ ਸੀ ਕਿ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਦੋ ਮੰਗਾਂ ਤੋਂ ਇਲਾਵਾ ਅਸੀਂ ਇਹ ਵੀ ਮੰਗ ਕੀਤੀ ਸੀ ਕਿ ਪੰਜਾਬ ਵਿਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਪੰਜਾਬ ਦੇ ਤਨਖਾਹ ਸਕੇਲ ਬਹਾਲ ਕੀਤੇ ਜਾਣ ਅਤੇ ਅਸੀਂ ਵਿਭਾਗਾਂ ਦੇ ਪੁਨਰਗਠਨ ਦੇ ਨਾਂ ’ਤੇ ਆਸਾਮੀਆਂ ਖਤਮ ਕਰਨ ਦੀ ਪ੍ਰਕਿਰਿਆ ਬੰਦ ਕਰਨ ਦੀ ਮੁਲਾਜ਼ਮਾਂ ਦੀ ਮੰਗ ਦੀ ਹਮਾਇਤ ਵੀ ਕੀਤੀ ਸੀ ਤੇ ਇਹ ਵੀ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੁੰ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹਾਂ ਮਿਲਣ ਤੇ ਸਾਰੇ ਠੇਕੇ ’ਤੇ ਕੰਮ ਕਰਦੇ ਤੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀਆਂ ਮੁਲਾਜ਼ਮਾਂ ਦੀਆਂ ਮੰਨਾਂ ਮੰਗੀਆਂ ਜਾਣ। Income tax raid on MLA Manpreet Singh Ayali house ਇਯਾਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੁਲਾਜ਼ਮ ਮੰਗਾਂ ਦੇ ਮਾਮਲੇ ’ਤੇ ਮਤੇ ਦੇ ਵਿਰੋਧ ਵਿਚ ਵੋਟਾਂ ਪਾ ਕੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਦਾ ਸਰਕਾਰੀ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਲਾਗੂ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਬਣਨ ਤੋਂ ਤੁਰੰਤ ਬਾਅਦ ਪਲੇਠੀ ਮੀਟਿੰਗ ਵਿਚ 35 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇਵੇਗੀ । ਉਹਨਾਂ ਕਿਹਾ ਕਿ ਹੁਣ ਜਦੋਂ ਸਰਕਾਰ ਬਣੀ ਨੂੰ 3 ਮਹੀਨੇ ਤੋਂ ਵੱਧ ਦਾ ਸਮਾਂ ਲੰਘ ਗਿਆ ਹੈ ਤਾਂ ਉਹਨਾਂ ਠੇਕੇ ਅਤੇ ਆਊਟ ਸੋਰਸ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਮੁਲਾਜ਼ਮ ਮੰਗਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਆਗੂ ਨੇ ਕਿਹਾ ਕਿ ਬਿਨਾਂ ਸ਼ੱਕ ਇਹ ਸਾਬਤ ਹੋ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਆਪ ਲੀਡਰਸ਼ਿਪ ਨੇ ਪੰਜਾਬੀਆਂ ਨਾਲ ਝੂਠੇ ਤੇ ਗੁੰਮਰਾਹਕੁੰਨ ਵਾਅਦੇ ਕੀਤੇ ਤੇ ਹੁਣ ਅਜਿਹੇ ਫੈਸਲੇ ਲਏ ਜਾ ਰਹੇ ਹਨ ਜੋ ਪੰਜਾਬੀਆਂ ਦੇ ਬਿਲਕੁਲ ਉਲਟ ਹਨ। ਇਯਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਕਦੇ ਵੀ ਆਮ ਆਦਮੀ ਪਾਰਟੀ ਨੂੰ ਚੋਣ ਵਾਅਦਿਆਂ ਤੋਂ ਭੱਜਣ ਨਹੀਂ ਦਿਆਂਗੇ ਤੇ ਇਹ ਯਕੀਨੀ ਬਣਾਵਾਂਗੇ ਕਿ ਆਪ ਵੱਲੋਂ ਪੰਜਾਬੀਆਂ ਨਾਲ ਕੀਤੇ ਚੋਣ ਹਰ ਹਾਲ ਵਿਚ ਪੂਰੇ ਕੀਤੇ ਜਾਣ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਚੋਣ ਵਾਅਦਿਆਂ ਤੋਂ ਭੱਜਣ ਦੀ ਕੋਸ਼ਿਸ਼ ਕਰੇਗੀ ਤਾਂ ਅਸੀਂ ਸੰਘਰਸ਼ ਵਿੱਢ ਕੇ ਯਕੀਨੀ ਬਣਾਵਾਂਗੇ ਕਿ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣ। ਇਹ ਵੀ ਪੜ੍ਹੋ:Sangrur Lok Sabha By-Election Results 2022: ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ -PTC News

Related Post