ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਬਣਾਏਗੀ ਨਵੀਂ ਨੀਤੀ : ਕੈਬਨਿਟ ਮੰਤਰੀ ਬੈਂਸ

By  Ravinder Singh March 24th 2022 04:41 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਨੇ ਆਪਣੇ-ਆਪਣੇ ਵਿਭਾਗਾਂ ਵਿੱਚ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਇਸ ਵਿਚਕਾਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜੇ ਦੀ ਤਿਆਰੀ ਸ਼ੁਰੂ ਹੋ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮਾਹਿਰਾਂ ਨਾਲ ਮੀਟਿੰਗ ਕੀਤੀ।

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਬਣਾਏਗੀ ਨਵੀਂ ਨੀਤੀ : ਕੈਬਨਿਟ ਮੰਤਰੀ ਬੈਂਸਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ।

ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸਬੰਧ ਵਿੱਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ।

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਬਣਾਏਗੀ ਨਵੀਂ ਨੀਤੀ : ਕੈਬਨਿਟ ਮੰਤਰੀ ਬੈਂਸਮਾਈਨਿੰਗ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਤੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪੁੱਜਣ ਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ ਆਮ ਆਦਮੀ ਪਾਰਟੀ ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਬਣਾਏਗੀ ਨਵੀਂ ਨੀਤੀ : ਕੈਬਨਿਟ ਮੰਤਰੀ ਬੈਂਸਮੰਤਰੀ ਨੇ ਕਿਹਾ ਕਿ ਸੂਬੇ ਦੀ ਬਿਹਤਰੀ ਲਈ ਮਿਹਨਤ ਕੀਤੀ ਜਾਵੇਗੀ ਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਸੁਧਾਰ ਲਈ ਨਵੇਂ ਕਦਮ ਚੁੱਕੇ ਜਾਣਗੇ। ਜਿਸ ਦੇ ਹਾਂਪੱਖੀ ਨਤੀਜੇ ਸਾਹਮਣੇ ਆਉਣਗੇ। ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਤੇ ਜੇਲ੍ਹਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ : ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

Related Post