ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ

By  Shanker Badra January 15th 2021 12:28 PM

ਨਵੀਂ ਦਿੱਲੀ :  ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਨੌਵੇਂ ਗੇੜ ਦੀ ਗੱਲਬਾਤ ਹੋਵੇਗੀ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਮਗਰੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ। ਇਸ ਦੇ ਲਈ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ।

Govt welcomes Supreme Court decision to form committee on Agriculture laws: Narendra Singh Tomar ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰਦਾ ਵੱਡਾ ਬਿਆਨ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਣਾਈ ਕਮੇਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ। ਅੱਜ ਦੀ ਗੱਲਬਾਤ ਦੀ ਤਰੀਕ ਤੈਅ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਜਾਰੀ ਹੈ।

Govt welcomes Supreme Court decision to form committee on Agriculture laws: Narendra Singh Tomar ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰਦਾ ਵੱਡਾ ਬਿਆਨ

ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ।

Govt welcomes Supreme Court decision to form committee on Agriculture laws: Narendra Singh Tomar ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰਦਾ ਵੱਡਾ ਬਿਆਨ

ਸੁਪਰੀਮ ਕੋਰਟ ਨੇ ਬੀਤੇ ਦਿਨੀਂ ਤਿੰਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ 4 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਸੀ ਪਰ ਕਮੇਟੀ 'ਚੋਂ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂਅ ਵਾਪਸ ਲੈ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਜਥੇਬੰਦੀਆਂ ਨੇ ਕਦੇ ਮੰਗ ਨਹੀਂ ਕੀਤੀ ਕਿ ਸੁਪਰੀਮ ਕੋਰਟ ਖੇਤੀ ਕਾਨੂੰਨ 'ਤੇ ਵਿਵਾਦ ਖਤਮ ਕਰਨ ਲਈ ਕਮੇਟੀ ਦਾ ਗਠਨ ਕਰੇ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਇਸ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ।

-PTCNews

Related Post