Mon, Dec 22, 2025
Whatsapp

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।

Reported by:  PTC News Desk  Edited by:  Amritpal Singh -- January 25th 2025 12:18 PM
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Punjab News: ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।

ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਸੇਵਕ ਜਥਾ ਕੜਾਹਿ ਪ੍ਰਸ਼ਾਦ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਸਰਪ੍ਰਸਤ ਜਗਜੀਤ ਸਿੰਘ ਖਾਲਸਾ ਅਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸੰਗਤਾਂ, ਧਾਰਮਿਕ ਸਭਾ ਸੁਸਾਇਟੀਆਂ, ਗਤਕਾ ਪਾਰਟੀਆਂ ਸ਼ਾਮਿਲ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਂਕ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।



- PTC NEWS

Top News view more...

Latest News view more...

PTC NETWORK
PTC NETWORK