ਭੇਤਭਰੇ ਹਲਾਤਾਂ 'ਚ ਗ੍ਰੰਥੀ ਦੇ ਪੁੱਤਰ ਨੇ ਫਾਹਾ ਲੈਕੇ ਕੀਤੀ ਜੀਵਨ ਲੀਲਾ ਸਮਾਪਤ

By  Jagroop Kaur March 21st 2021 02:40 PM -- Updated: March 21st 2021 02:41 PM

ਦੀਨਾਨਗਰ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦ ਸਥਾਨਕ ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਵਿਖੇ ਅੱਜ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਖਬਰ ਪ੍ਰਾਪਤ ਹੋਈ ਹੈ।

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਇਥੇ ਇਹ ਵੀ ਦਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਪ੍ਬੰਧਕ ਕਮੇਟੀ ਨੂੰ ਲੈ ਕੇ ਕੁਝ ਵਿਵਾਦ ਚੱਲ ਰਿਹਾ ਸੀ ਅਤੇ ਸੰਗਤ ਦੇ ਵਿਰੋਧ ਤੋਂ ਬਾਅਦ ਪਿਛਲੇ ਦਿਨੀਂ ਪ੍ਬੰਧਕ ਕਮੇਟੀ ਦਾ ਪ੍ਰਧਾਨ ਬਦਲਿਆ ਗਿਆ ਸੀ।

ਮ੍ਰਿਤਕ ਦੇ ਪਿਤਾ ਵਲੋਂ ਦੋ ਵਿਅਕਤੀਆਂ ਵਲੋਂ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ ਵੀ ਲਗਾਏ ਗਏ ਹਨ। ਪੁਲਿਸ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਵਿਚ ਜੁੱਟੀ ਹੋਈ ਹੈ। ਹੁਣ ਦੇਖਨਾ ਹੋਵੇਗਾ ਕਿ ਜਾਂਚ ਵਿਚ ਕੀ ਸਾਹਮਣੇ ਆਉਂਦਾ ਹੈ। ਇਸ ਮੌਤ ਪਿੱਛੇ ਦੀ ਵਜ੍ਹਾ ਕੀ ਹੈ।

Related Post