ਕੋਰੋਨਾ ਤੇ ਕਰਫ਼ਿਊ ਦੇ ਚਲਦਿਆਂ ਬਿਕਰਮ ਸਿੰਘ ਮਜੀਠੀਆ ਵਲੋਂ ਲੋਕਾਂ ਨੂੰ ਵੰਡਿਆ ਜਾ ਰਿਹੈ ਰਾਸ਼ਨ

By  Jashan A March 27th 2020 12:38 PM -- Updated: March 27th 2020 12:58 PM

ਮਜੀਠਾ: ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਭਾਰਤ ਸਮੇਤ ਪੰਜਾਬ 'ਚ ਵੀ ਲਗਾਤਾਰ ਇਸ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਕਰਫਿਊ ਲਗਾ ਦਿੱਤਾ ਹੈ।

ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਤੱਕ ਰਾਸ਼ਨ ਤੇ ਜ਼ਰੂਰੀ ਵਸਤਾਂ ਨਾ ਪਹੁੰਚਣ ਕਾਰਨ ਮੁਸ਼ਕਿਲਾਂ 'ਚ ਵਾਧਾ ਹੋ ਰਿਹਾ ਹੈ।

ਹੋਰ ਪੜ੍ਹੋ: 'ਫ਼ਲਾਪ ਸ਼ੋਅ' ਵਾਲਾ ਸੁਪਰ ਹਿੱਟ ਕਮੇਡੀਅਨ ਜਸਪਾਲ ਭੱਟੀ, ਜਨਮ ਦਿਨ 'ਤੇ ਵਿਸ਼ੇਸ਼

ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕਾ ਮਜੀਠਾ 'ਚ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਮਜੀਠੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਹ ਲੋਕਾਂ ਨੂੰ ਰਾਸ਼ਨ ਅਤੇ ਜ਼ਰੂਰੀ ਵਸਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲੋਕਾਂ 'ਚ ਡਰ ਦਾ ਮਹੋਲ ਬਣਿਆ ਹੋਇਆ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ 'ਚ ਹੁਣ ਤੱਕ 33 ਮਰੀਜ਼ ਕੋਰੋਨਾ ਪੀੜਤ ਪਾਏ ਗਏ ਹਨ, ਜਿਨ੍ਹਾਂ 'ਚ ਸਭ ਤੋਂ ਵੱਧ ਮਰੀਜ਼ ਨਵਾਂਸ਼ਹਿਰ ਤੋਂ ਸਾਹਮਣੇ ਆਏ ਹਨ, ਜੋ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ। ਇਸ ਤੋਂ ਇਲਾਵਾ ਜਲੰਧਰ 'ਚ 4 ਮਰੀਜ਼ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ।

-PTC News

Related Post