ਜੀਆਰਪੀ ਦੇ ਏਆਈਜੀ ਅਜੇ ਮਲੂਜਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ, ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ

By  Riya Bawa July 2nd 2022 04:00 PM

ਅੰਮ੍ਰਿਤਸਰ: ਅੱਜ ਜੀਆਰਪੀ ਪੁਲਿਸ ਦੇ ਏਆਈਜੀ ਅਜੈ ਮਲੂਜਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਦੌਰਾ ਕਰਨ ਲਈ ਪੁੱਜੇ। ਇਸ ਮੌਕੇ ਜੀਆਰਪੀ ਅਤੇ ਆਰਪੀਐਫ ਵੱਲੋਂ ਰੇਲਵੇ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਹਰ ਆਉਣ ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਸੀ। ਏਆਈਜੀ ਅਜੈ ਮਲੂਜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਮਰਨਾਥ ਯਾਤਰਾ ਨੂੰ ਲੈ ਕੇ ਰੇਲਵੇ ਜੀਆਰਪੀ ਅਤੇ ਆਰਪੀਐੱਫ ਪੁਲਿਸ ਵੱਲੋਂ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਰੇਲਵੇ ਸਟੇਸ਼ਨਾਂ ਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਜੀਆਰਪੀ ਦੇ ਏਆਈਜੀ ਅਜੇ ਮਲੂਜਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ,  ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ

ਹਰ ਆਉਣ ਜਾਣ ਵਾਲੇ ਯਾਤਰੀ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੰਗ ਸਕੂਐਂਡ ਦੀ ਮੱਦਦ ਵੀ ਸਾਮਾਨ ਚੈਕਿੰਗ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਰੇਲਵੇ ਸਟੇਸ਼ਨਾਂ ਉਤੇ ਸਪੈਸ਼ਲ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ , ਸਿਨੇਮਾ ਹਾਲ ਹੋਣ ਜਾਂ ਸ਼ਾਪਿੰਗ ਮਾਲ ਹੋਣ ਉਹਨਾਂ ਦੀ ਆਏ ਦਿਨ ਚੈਕਿੰਗ ਕੀਤੀ ਜਾ ਰਹੀ ਹੈ। ਉਸ ਨੂੰ ਲੈ ਕੇ ਹੀ ਹੁਣ ਅਮਰਨਾਥ ਯਾਤਰਾ ਸ਼ੁਰੂ ਹੋਈ ਹੈ ਜਿਸ ਦੇ ਚੱਲਦੇ ਪੰਜਾਬ ਦੇ ਰੇਲਵੇ ਸਟੇਸ਼ਨ ਤੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਚੱਲਦੇ ਪੰਜਾਬ ਦੇ ਰੇਲਵੇ ਸਟੇਸ਼ਨਾਂ ਉਤੇ ਸਪੈਸ਼ਲ ਫੋਰਸ ਤੈਨਾਤ ਕੀਤੀ ਜਾ ਰਹੀ ਹੈ।

ਜੀਆਰਪੀ ਦੇ ਏਆਈਜੀ ਅਜੇ ਮਲੂਜਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ,  ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ

ਇਹ ਵੀ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ

ਉਨ੍ਹਾਂ ਕਿਹਾ ਕਿ ਪੈਰਾਮਿਲਟਰੀ ਫੋਰਸ ਪੰਜਾਬ ਹੋਮਗਾਰਡ ਆਰਪੀਐਫ਼ ਰੇਲਵੇ ਸਟੇਸ਼ਨਾਂ ਤੇ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਮਰਾਹ ਕਰਨ ਵਾਲਿਆਂ ਤੋਂ ਯਾਤਰੀ ਸਾਵਧਾਨ ਰਹਿਣ ਜੇ ਕੋਈ ਸ਼ੱਕੀ ਅਨਸਰ ਨਜ਼ਰ ਆਉਂਦਾ ਹੈ ਇਹ ਉਸ ਦੇ ਖਿਲਾਫ ਵੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਦੀ ਮਦਦ ਕੀਤੀ ਜਾਵੇ ਕੋਈ ਵੀ ਤੁਹਾਨੂੰ ਲਾਵਾਰਸ ਵਸਤੂ ਜਾਂ ਮਾੜੇ ਅਨਸਰ ਜਾਂ ਸ਼ੱਕੀ ਅਨਸਰ ਦਿਖਾਈ ਦਿੰਦੇ ਹਨ ਇਸ ਦੀ ਸੂਚਨਾ ਤੁਰੰਤ ਪੁਲਸ ਅਧਿਕਾਰੀਆਂ ਨੂੰ ਦਿੱਤੀ ਜਾਵੇ।

ਜੀਆਰਪੀ ਦੇ ਏਆਈਜੀ ਅਜੇ ਮਲੂਜਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ,  ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ

-PTC News

Related Post