ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀਆਂ ਗੋਲੀਆਂ, ਦੋ ਬਦਮਾਸ਼ ਜ਼ਖ਼ਮੀ
Punjab News: ਥਾਣਾ ਸਦਰ ਪੱਟੀ ਦੀ ਪੁਲਿਸ ਅਤੇ ਤਿੰਨ ਮੋਟਰਸਾਇਕਲ ਸਵਾਰ ਨੌਜਵਾਨਾਂ ਵਿੱਚਕਾਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਭੰਗਾਲਾ ਵਿਖੇ ਪੁਲਿਸ ਵੱਲੋਂ ਮੋਟਰਸਾਈਕਲ ਤੇ ਜਾ ਰਹੇ ਤਿੰਨ ਨੋਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਪੁਲਿਸ ਪਾਰਟੀ ਤੇ ਫਾਇਰਿੰਗ ਕਰ ਦਿੱਤੀ।
ਪੁਲਿਸ ਨੇ ਜਵਾਬੀ ਕਾਰਵਾਈ ਦੇ ਵਿੱਚ 2 ਨੌਜਵਾਨਾਂ ਦੇ ਲੱਤਾਂ ਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਦੋਵੇਂ ਨੌਜਵਾਨ ਜ਼ਖਮੀ ਹੋਏ। ਫੜੇ ਗਏ ਬਦਮਾਸ਼ਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਵਲਟੋਹਾ, ਲਵਪ੍ਰੀਤ ਸਿੰਘ ਪਿੰਡ ਲੋਹਕਾ ਜਿਲ੍ਹਾ ਫਿਰੋਜਪੁਰ ਅਤੇ ਮਹਿਕਪ੍ਰੀਤ ਸਿੰਘ ਵਾਸੀ ਠੱਠਾ ਵਜੋਂ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਪੱਟੀ ਦੇ ਡੀਐਸਪੀ ਕੰਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਪੱਟੀ ਸਦਰ ਦੀ ਪੁਲੀਸ ਤੂਤ ਭੰਗਾਲਾ ਡਰੇਨ ਤੋਂ ਗ਼ਜ਼ਲ ਪਿੰਡ ਵੱਲ ਜਾ ਰਹੀ ਸੀ ਮੋਟਰਸਾਈਕਲ ਤੇ ਜਾ ਰਹੇ ਤਿੰਨ ਨੋਜਵਾਨਾਂ ਨੂੰ ਜਦ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੋਜਵਾਨਾਂ ਵੱਲੋਂ ਪੁਲਿਸ ਪਾਰਟੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸਤੇ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਅਤੇ ਦੋ ਨੋਜਵਾਨਾਂ ਦੇ ਲੱਤ ਵਿੱਚ ਗੋਲੀਆਂ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ ਹਨ ਅਤੇ ਤੀਜਾ ਨੌਜਵਾਨ ਮੌਕੇ ਤੇ ਹੀ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਇਹਨਾਂ ਕੋਲੋਂ 32 ਬੋਰ ਦਾ ਦੇਸੀ ਪਿਸਟਲ ਅਤੇ ਦੋ ਖੋਲ ਅਤੇ ਚਾਰ ਰੌਂਦ ਬਰਾਮਦ ਕਰ ਲਏ ਗਏ ਹਨ ਅਤੇ ਜਖ਼ਮੀਆਂ ਨੂੰ ਸਿਵਲ ਹਸਪਤਾਲ ਪੱਟੀ ਵਿਖੇ ਇਲਾਜ ਦਾਖਿਲ ਕਰਵਾ ਦਿੱਤਾ ਹੈ ।
ਉਨ੍ਹਾਂ ਦੱਸਿਆ ਕਿ ਫੜੇ ਗਏ ਬਦਮਾਸ਼ ਗੈਂਗਸਟਰ ਪ੍ਰਭ ਦਾਸੂਵਾਲ ਦੇ ਗਿਰੋਹ ਨਾਲ ਸਬੰਧਤ ਹਨ ਅਤੇ ਪ੍ਰਭ ਦਾਸੂਵਾਲ ਦੇ ਕਹਿਣ ਤੇ ਲੋਕਾਂ ਕੋਲੋਂ ਫਿਰੋਤੀ ਵਸੂਲਣ ਤੋਂ ਇਲਾਵਾ ਲੋਕਾਂ ਦੇ ਘਰਾਂ ਤੇ ਫਾਇਰਿੰਗ ਕਰਦੇ ਹਨ । ਓਹਨਾਂ ਦੱਸਿਆ ਕੀ ਫੜੇ ਗਏ ਨੌਜਵਾਨਾਂ ਖ਼ਿਲਾਫ਼ ਬਣਦੀ ਕਾਰਵਾਈ ਅਧੀਨ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
- PTC NEWS