ਇੱਕ ਹੋਰ ਪ੍ਰਸਿੱਧ ਕਬੱਡੀ ਖਿਡਾਰੀ ਦਾ 4 ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋਂ ਪੂਰਾ ਮਾਮਲਾ

By  Shanker Badra August 31st 2020 03:48 PM

ਇੱਕ ਹੋਰ ਪ੍ਰਸਿੱਧ ਕਬੱਡੀ ਖਿਡਾਰੀ ਦਾ 4 ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋਂ ਪੂਰਾ ਮਾਮਲਾ:ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ 'ਚ ਬੀਤੀ ਸ਼ਾਮ ਇੱਕ ਕੱਬਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਘਟਨਾ ਸ਼ਾਮ ਸਾਢੇ 6 ਵਜੇ ਦੀ ਹੈ।

ਇੱਕ ਹੋਰ ਪ੍ਰਸਿੱਧ ਕਬੱਡੀ ਖਿਡਾਰੀ ਦਾ 4 ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋਂ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਵਿਖੇ ਇਕ ਤਕਰਾਰ ਦੌਰਾਨ ਗੱਡੀ 'ਚ ਸਵਾਰ ਹੋ ਕੇ ਆਏ 4 ਨੌਜਵਾਨਾਂ ਨੇ ਪਿੰਡ ਦੇ ਰਹਿਣ ਵਾਲੇ ਇਕ ਨੌਜ਼ਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਦੇ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

ਇੱਕ ਹੋਰ ਪ੍ਰਸਿੱਧ ਕਬੱਡੀ ਖਿਡਾਰੀ ਦਾ 4 ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋਂ ਪੂਰਾ ਮਾਮਲਾ

ਇਸ ਦੌਰਾਨ ਮ੍ਰਿਤਕ ਨੌਜਵਾਨ ਦਾ ਨਾਮ ਗੁਰਮੇਲ ਸਿੰਘ ਪੁੱਤਰ ਅਮਰੀਕ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਇੱਕ ਕਬੱਡੀ ਦਾ ਖਿਡਾਰੀ ਸੀ ਤੇ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦਾ ਬੇਟਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਗੱਡੀ 'ਚ ਸਵਾਰ ਹੋ ਕੇ ਫਰਾਰ ਹੋ ਗਏ ਹਨ।

ਦੱਸਣਯੋਗ ਹੈ ਕਿ ਪ੍ਰਸਿੱਧ ਕਬੱਡੀ ਖਿਡਾਰੀ ਗੁਰਮੇਜ ਸਿੰਘ ਗੱਡੀ 'ਤੇ ਆਪਣੀ ਭਰਜਾਈ ਨੂੰ ਲੈਣ ਜਾ ਰਿਹਾ ਸੀ। ਰਸਤੇ ਵਿੱਚ ਗੱਡੀ ਲੰਘਾਉਣ ਨੂੰ ਲੈ ਕੇ ਇਕ ਹੋਰ ਗੱਡੀ ਵਾਲੇ ਨਾਲ ਤਕਰਾਰ ਹੋ ਗਿਆ। ਤਕਰਾਰ ਇੰਨਾ ਵਧ ਗਿਆ ਕਿ ਦੂਜੀ ਗੱਡੀ ਵਾਲੇ ਨੇ ਗੋਲ਼ੀ ਚਲਾ ਦਿੱਤੀ ਜੋ ਗੁਰਮੇਜ ਸਿੰਘ ਦੇ ਲੱਗੀ।

-PTCNews

Related Post