ਬੰਦ ਹੋਣ ਦੀ ਕਗਾਰ ਤੇ ਪਹੁੰਚਿਆ ਗੁਰਦਾਸਪੁਰ ਦਾ ਸਿਵਲ ਹਸਪਤਾਲ; ਫੰਡ ਨਾ ਆਉਣ ਕਰਕੇ ਹਸਪਤਾਲ ਦਾ ਕੰਮ ਹੋ ਰਿਹਾ ਪ੍ਰਭਾਵਿਤ

By  Jasmeet Singh June 15th 2022 07:54 PM -- Updated: June 15th 2022 07:57 PM

ਰਵੀ ਬਖਸ਼ ਸਿੰਘ (ਗੁਰਦਾਸਪੁਰ, 15 ਜੂਨ): ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਗੁਰਦਾਸਪੁਰ ਦਾ ਸਿਵਲ ਹਸਪਤਾਲ ਸਰਕਾਰੀ ਫੰਡ ਨਾ ਆਉਣ ਕਰਕੇ ਬੰਦ ਹੋਣ ਦੀ ਕਗਾਰ 'ਤੇ ਪਹੁੰਚ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਰਕੇ ਸਿਵਲ ਹਸਪਤਾਲ ਵਿਚ ਜ਼ਿਆਦਾਤਰ ਏਸੀ ਰਿਪੇਅਰ ਹੁਣੋ ਬੰਦ ਪਏ ਹਨ ਅਤੇ ਲਿਫਟਾਂ ਵੀ ਸਰਵਿਸ ਨਾਂ ਹੋਣ ਕਰਕੇ ਬੰਦ ਪਈਆਂ ਹਨ। ਸਿਵਲ ਹਸਪਤਾਲ ਵਿਚ ਦਵਾਈਆਂ ਦੀ ਘਾਟ ਹੈ ਅਤੇ ਲੈਬਾਂ ਵਿੱਚ ਵੀ ਸਾਮਾਨ ਖਤਮ ਹੋ ਚੁੱਕਿਆ ਹੈ। ਦੂਜੇ ਪਾਸੇ ਡੀਸੀ ਗੁਰਦਾਸਪੁਰ ਵੱਲੋਂ ਅੱਜ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਕਿਹਾ ਕਿ ਜਲਦੀ ਫੰਡ ਜਾਰੀ ਕੀਤੇ ਜਾਣਗੇ ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਫੈਸਲਾ ਸਿਵਿਲ ਹਸਪਤਾਲ ਵਿਚ ਇਲਾਜ ਕਰਵਾਉਣ ਪਹੁੰਚੇ ਮਰੀਜਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਵਿਲ ਹਸਪਤਾਲ ਵਿੱਚ ਉਹਨਾਂ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਿਲ ਹਸਪਤਾਲ ਵਿੱਚ ਦਵਾਈਆਂ ਦੀ ਘਾਟ ਹੈ, ਵਾਰਡਾਂ ਵਿੱਚ ਏਸੀ ਲੱਗੇ ਹਨ ਪਰ ਬੰਦ ਪਏ ਹਨ, ਜਿਸ ਕਰਕੇ ਮਰੀਜ ਬਹੁਤ ਪ੍ਰੇਸ਼ਾਨ ਹਨ। ਇਸ ਲਈ ਮਰੀਜਾਂ ਨੇ ਮੰਗ ਕੀਤੀ ਹੈ ਕਿ ਜੇਕਰ ਸਰਕਾਰ ਕੋਈ ਵੀ ਸੁੱਖ ਸਹੂਲਤਾਂ ਹਸਪਤਾਲ ਵਿੱਚ ਦੇ ਰਹੀ ਹੈ ਤਾਂ ਉਸ ਨੂੰ ਸਹੀ ਢੰਗ ਨਾਲ਼ ਲੋਕਾਂ ਤੱਕ ਵੀ ਪਹੁੰਚਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਗੁਰਦਾਸਪੁਰ ਡਾ. ਚੇਤਨਾ ਨੇ ਕਿਹਾ ਕਿ ਐੱਸਐੱਸਬੀਵਾਈ ਦਾ ਇਕ ਕਰੋੜ ਰੁਪਏ ਦਾ ਫੰਡ ਰੁਕਣ ਕਰਕੇ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਐੱਨਆਰਐੱਚਐਮ ਦਾ ਫੰਡ ਵੀ ਇੱਕ ਕਰੋੜ ਰੁਪਏ ਦੇ ਕਰੀਬ ਹੈ, ਜੋ ਨਹੀਂ ਮਿਲਿਆ। ਜਿਸ ਕਰਕੇ ਮੁਲਾਜਮਾਂ ਨੂੰ ਅਜੇ ਤੱਕ ਤਨਖਾਹਾਂ ਨਹੀਂ ਮਿਲਿਆ, ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੇ ਕਰੀਬ ਫੰਡ ਹੈ ਜੋ ਨਾਂ ਮਿਲਣ ਕਰਕੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਸਪਤਾਲ ਦੀ ਮੇਨਟੀਨੈਂਸ ਵੀ ਨਹੀਂ ਹੋ ਰਹੀ, ਲੈਬ ਵਿੱਚ ਸਾਮਾਨ ਵੀ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਲਦ ਨਾ ਮਿਲੇ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪੰਜਾਬ ਸਰਕਾਰ ਇਹ ਫੰਡ ਜਾਰੀ ਕਰੇ। ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਦੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਰੋਸ ਧਰਨਾ ਸਿਵਲ ਹਸਪਤਾਲ ਦਾ ਦੌਰਾ ਕਰਨ ਪਹੁੰਚੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਗਾਇਨੀ ਵਾਰਡ ਅਤੇ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ ਅਤੇ ਹਸਪਤਾਲ ਦੀ ਗਾਇਨੀ ਵਾਰਡ ਵਿਚ ਕੁੱਝ ਸਮੱਸਿਆਵਾਂ ਹਨ ਜੋ ਰੈਡ ਕਰੋਸ ਸੁਸਾਇਟੀ ਦੀ ਮੱਦਦ ਨਾਲ ਹੱਲ ਕਰਵਾਉਣ ਜਾ ਰਹੇ ਹਾਂ ਅਤੇ ਉਹਨਾਂ ਕਿਹਾ ਕਿ ਨਵੀਂ ਸਰਕਾਰ ਬਣੀ ਹੈ ਇਸ ਲਈ ਫੰਡ ਰਿਲੀਜ਼ ਕਰਨ ਵਿਚ ਮੁਸ਼ਕਿਲ ਆ ਰਹੀ ਹੈ। ਇਕ ਹਫਤੇ ਤੱਕ ਵਿਧਾਨ ਸਭਾ ਸੈਸ਼ਨ ਵਿਚ ਬੱਜਟ ਪਾਸ ਕੀਤਾ ਜਾਵੇਗਾ ਜਿਸ ਤੋਂ ਬਾਅਦ ਫੰਡ ਰਿਲੀਜ਼ ਹੋ ਜਾਣਗੇ। -PTC News

Related Post